14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਭਦੌੜ ਨਗਰ ਕੌਂਸਲ ਚੋਣ ਲਈ 55 ਉਮੀਦਵਾਰ ਚੋਣ ਮੈਦਾਨ 'ਚ <br/>

Ad Position 21
No active advertisement
ਅਜੀਤ ਡੈਸਕ 20-05-2026
ਭਦੌੜ, 19 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਗਰ ਕੌਂਸਲ ਭਦੌੜ ਦੀ 26 ਮਈ ਨੂੰ ਹੋਣ ਵਾਲੀ ਚੋਣ ਲਈ 60 ਉਮੀਦਵਾਰਾਂ ਵਲੋਂ ਭਰੀਆਂ ਗਈਆਂ ਨਾਮਜ਼ਦਗੀਆਂ ਦੇ ਪੱਤਰਾਂ ਦੀ ਜਾਂਚ ਪੜਤਾਲ ਤੋਂ ਬਾਅਦ ਜਿੱਥੇ ਸਾਰੇ ਉਮੀਦਵਾਰਾਂ ਦੇ ਕਾਗ਼ਜ਼ਾਤ ਸਹੀ ਪਾਏ ਗਏ ਉੱਥੇ 5 ਉਮੀਦਵਾਰਾਂ ਵਲੋਂ ਆਪਣੇ ਜਮਾਂ ਕਰਵਾਏ ਨਾਮਜ਼ਦਗੀ ਪੱਤਰ ਵਾਪਸ ਲੈਣ ਕਾਰਨ ਭਦੌੜ ਦੀ ਇਸ ਚੋਣ ਵਿਚ 55 ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ | ਇਸ ਚੋਣ ਪ੍ਰਕਿਰਿਆ ਵਿਚ ਉਮੀਦਵਾਰਾਂ ਪ੍ਰਤੀ ਤੇ ਆਮ ਲੋਕਾਂ ਪ੍ਰਤੀ ਵਧੀਆ ਰੋਲ ਨਿਭਾਉਣ ਵਾਲੇ ਰਿਟਰਨਿੰਗ ਅਫ਼ਸਰ ਕ੍ਰਿਤਿਕਾ ਗੋਇਲ ਐਸ.ਡੀ.ਐਮ. ਮਹਿਲ ਕਲਾਂ ਨੇ ਦੱਸਿਆ ਕਿ ਸਾਰੇ ਉਮੀਦਵਾਰਾਂ ਦੁਆਰਾਂ ਜਮਾਂ ਕਰਵਾਏ ਗਏ ਕਾਗ਼ਜ਼ਾਤ ਬਿਲਕੁਲ ਸਹੀ ਪਾਏ ਹਨ ਉੱਥੇ ਅੱਜ 5 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ ਜਿਨ੍ਹਾਂ ਵਿਚ 4 ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਅਤੇ 1 ਆਜ਼ਾਦ ਉਮੀਦਵਾਰ ਸ਼ਾਮਲ ਹੈ | ਇਸ ਚੋਣ ਵਿਚ 17 ਉਮੀਦਵਾਰ ਜੋ ਆਜ਼ਾਦ ਚੋਣ ਲੜ ਰਹੇ ਉਨ੍ਹਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਗਏ ਅਤੇ 55 ਉਮੀਦਵਾਰ ਚੋਣ ਮੈਦਾਨ ਵਿਚ ਜਿਨ੍ਹਾਂ ਵਿਚ ਆਮ ਆਦਮ ਪਾਰਟੀ ਦੇ 12, ਕਾਂਗਰਸ ਪਾਰਟੀ ਦੇ 7, ਸ਼੍ਰੋਮਣੀ ਅਕਾਲੀ ਦਲ ਦੇ 9, ਭਾਰਤੀ ਜਨਤਾ ਪਾਰਟੀ 10 ਅਤੇ 17 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਚੋਣ ਨਿਸ਼ਾਨ ਜਾਰੀ ਹੁੰਦਿਆਂ ਹੀ ਚੋਣ ਮੁਹਿੰਮ ਸਿਖ਼ਰਾਂ 'ਤੇ ਪੁੱਜੀ <br/> ਅਗਲੀ ਖ਼ਬਰ ਇੱਕ ਲੱਖ 20 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਤਿੰਨ ਵਿਅਕਤੀ ਫ਼ਰਾਰ
Ad Position 24