14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਗ੍ਰਾਮ ਪੰਚਾਇਤ ਮਹਿਲ ਖ਼ੁਰਦ ਵਲੋਂ ਸਕੂਲ 'ਚ ਪਾਣੀ ਦੀ ਸਹੂਲਤ ਲਈ ਸਬਮਰਸੀਬਲ ਮੋਟਰ ਲਗਾਈ <br/>

Ad Position 21
No active advertisement
ਅਜੀਤ ਡੈਸਕ 20-05-2026
ਮਹਿਲ ਕਲਾਂ, 19 ਮਈ (ਅਵਤਾਰ ਸਿੰਘ ਅਣਖੀ)-ਐਸ.ਡੀ.ਐਮ. ਮਹਿਲ ਕਲਾਂ ਸ੍ਰੀਮਤੀ ਕਿ੍ਤਿਕਾ ਗੋਇਲ ਵਲੋਂ ਬੀਤੇ ਦਿਨੀਂ ਮਹਿਲ ਖ਼ੁਰਦ ਸਕੂਲ ਦਾ ਅਚਨਚੇਤ ਦੌਰਾ ਕੀਤਾ ਗਿਆ ਸੀ | ਜਿਸ ਦੌਰਾਨ ਇਹ ਪਾਇਆ ਗਿਆ ਸੀ ਕਿ ਸਕੂਲ 'ਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਸਹੀ ਨਹੀਂ ਹੈ | ਪਿੰਡ ਦੇ ਸਰਪੰਚ ਹਰਪਾਲ ਸਿੰਘ ਨੇ ਵਿਸ਼ਵਾਸ ਦਿਵਾਇਆ ਸੀ ਕਿ ਪੰਚਾਇਤ ਵਲੋਂ 15 ਦਿਨਾਂ 'ਚ ਨਵੀਂ ਸਬਮਰਸੀਬਲ ਮੋਟਰ ਜੋ ਕਿ 500 ਫੁੱਟ ਡੂੰਘੀ ਲਗਾਈ ਜਾਵੇਗੀ | ਹੈਡ ਮਾਸਟਰ ਕੁਲਦੀਪ ਸਿੰਘ ਕਮਲ ਨੇ ਦੱਸਿਆ ਕਿ ਇਹ ਕਾਰਜ ਮੁਕੰਮਲ ਹੋਣ ਤੇ ਅੱਜ ਸਬਮਰਸੀਬਲ ਮੋਟਰ ਦਾ ਉਦਘਾਟਨ ਸਰਪੰਚ ਹਰਪਾਲ ਸਿੰਘ ਮਹਿਲ ਖ਼ੁਰਦ ਅਤੇ ਸਮੁੱਚੀ ਗ੍ਰਾਮ ਪੰਚਾਇਤ ਵਲੋਂ ਕੀਤਾ ਗਿਆ | ਉਨ੍ਹਾਂ ਨੇ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਸਾਫ਼ ਸੁਥਰਾ ਪਾਣੀ ਪੀਣ ਲਈ ਮਿਲੇਗਾ | ਇਸ ਮੌਕੇ ਸਮੁੱਚੇ ਸਟਾਫ਼ ਵਲੋਂ ਸਮੁੱਚੀ ਗ੍ਰਾਮ ਪੰਚਾਇਤ ਦਾ ਸਨਮਾਨ ਕੀਤਾ ਗਿਆ | ਜਿਸ ਵਿਚ ਮਾਸਟਰ ਜਸਵਿੰਦਰ ਪਾਲ ਸਿੰਘ ਬੁੱਟਰ, ਸੂਬੇਦਾਰ ਗੁਰਜੰਟ ਸਿੰਘ, ਪੰਚ ਵਿਜੇ ਕੁਮਾਰ, ਪੰਚ ਅਮਨਦੀਪ ਸਿੰਘ, ਪੰਚ ਸੁਖਵਿੰਦਰ ਸਿੰਘ, ਪੰਚ ਸ਼ਿੰਗਾਰਾ ਸਿੰਘ, ਪੰਚ ਅਮਰਜੀਤ ਸਿੰਘ, ਪੰਚ ਇੰਦਰਜੀਤ ਸਿੰਘ, ਪੰਚ ਬੇਅੰਤ ਸਿੰਘ, ਦਰਸ਼ਨ ਸਿੰਘ ਬਾਬਾ, ਦਰਸ਼ਨ ਸਿੰਘ ਢੋਲਣ ਵਾਲਾ, ਪੰਚ ਲਾਲ ਸਿੰਘ ਅਤੇ ਪਿਆਰਾ ਸਿੰਘ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹਿਣਾ ਦੀਆਂ ਮੈਰਿਟ 'ਚ ਆਉਣ ਵਾਲੀਆਂ ਵਿਦਿਆਰਥਣਾਂ ਦਾ ਗੁਰਦੁਆਰਾ ਕਮੇਟੀ ਵਲੋਂ ਸਨਮਾਨ <br/> ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ 31 ਤੱਕ ਲਾਈਆਂ ਜਾਣਗੀਆਂ ਪ੍ਰੀ-ਲੋਕ ਅਦਾਲਤਾਂ
Ad Position 24