14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸ਼ਹਿਣਾ ਦੀਆਂ ਮੈਰਿਟ 'ਚ ਆਉਣ ਵਾਲੀਆਂ ਵਿਦਿਆਰਥਣਾਂ ਦਾ ਗੁਰਦੁਆਰਾ ਕਮੇਟੀ ਵਲੋਂ ਸਨਮਾਨ <br/>

Ad Position 21
No active advertisement
ਅਜੀਤ ਡੈਸਕ 20-05-2026
ਸ਼ਹਿਣਾ, 19 ਮਈ (ਸੁਰੇਸ਼ ਗੋਗੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ (ਪੱੁਤਰੀ ਪਾਠਸ਼ਾਲਾ) ਦੀਆਂ ਤਿੰਨ ਵਿਦਿਆਰਥਣਾਂ ਤਨਵੀਰ ਕੌਰ ਪੱੁਤਰੀ ਕਰਮਜੀਤ ਸਿੰਘ, ਜਸਮੀਤ ਕੌਰ ਪੱੁਤਰੀ ਬਲਵਿੰਦਰ ਸਿੰਘ, ਲਖਵੀਰ ਕੌਰ ਪੱੁਤਰੀ ਮਨਜੀਤ ਸਿੰਘ ਦਾ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਦੀ ਪ੍ਰਬੰਧਕੀ ਕਮੇਟੀ ਵਲੋਂ ਪ੍ਰਧਾਨ ਦਰਸ਼ਨ ਸਿੰਘ ਗਿੱਲ ਦੀ ਅਗਵਾਈ ਵਿਚ ਨਕਦ ਰਾਸ਼ੀ ਤੇ ਮੈਡਲਾਂ ਨਾਲ ਸਨਮਾਨ ਕੀਤਾ ਗਿਆ | ਸਕੂਲ ਮੁਖੀ ਪਿ੍ੰਸੀਪਲ ਪਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਗੁਰਦੁਆਰਾ ਕਮੇਟੀ ਵਲੋਂ ਕੀਤਾ ਗਿਆ ਯਤਨ ਜਿੱਥੇ ਮੈਰਿਟ ਵਿਚ ਆਈਆਂ ਵਿਦਿਆਰਥਣਾਂ ਦੀ ਹੌਸਲਾ ਅਫਜਾਈ ਕਰਨ ਲਈ ਚੰਗਾ ਉਪਰਾਲਾ ਹੈ, ੳੱੁਥੇ ਇਸ ਸਨਮਾਨ ਨਾਲ ਹੋਰਨਾਂ ਵਿਦਿਆਰਥਣਾਂ ਵਿਚ ਵੀ ਪੜ੍ਹਾਈ 'ਚੋਂ ਚੰਗੇ ਨੰਬਰ ਲੈਣ ਦੀ ਜਗਿਆਸਾ ਹੋਵੇਗੀ | ਇਸ ਸਮੇਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਗਿੱਲ ਨੇ ਕਿਹਾ ਕਿ ਪਿੰਡ ਦੀਆਂ ਧੀਆਂ ਨੇ ਚੰਗੇ ਨੰਬਰ ਲੈ ਕੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਪੜ੍ਹਾਈ ਵਿਚ ਅੱਵਲ ਆਉਣ ਵਾਲੇ ਵਿਦਿਆਰਥੀ ਖ਼ਾਸਕਰ ਲੜਕੀਆਂ ਦੀ ਪੜ੍ਹਾਈ ਲਈ ਵਿਸ਼ੇਸ਼ ਯੋਗਦਾਨ ਪਾਵੇਗੀ | ਇਸ ਸਮੇਂ ਹੋਰਨਾਂ ਤੋਂ ਇਲਾਵਾ ਹਰਪਾਲ ਸਿੰਘ ਝੱਲੀ, ਵੈਦ ਪਿਆਰਾ ਸਿੰਘ, ਸੁਖਦੇਵ ਸਿੰਘ ਝੋਰੜ, ਮਾ: ਬਲਦੇਵ ਸਿੰਘ, ਗੁਰਜੀਤ ਸਿੰਘ ਤੇ ਹੋਰ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਦੇ ਕੰਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਦਸਤਾਵੇਜ਼ ਦੇਣ ਦੀ ਜ਼ਰੂਰਤ ਨਹੀਂ- ਡਿਪਟੀ ਕਮਿਸ਼ਨਰ ਅਗਲੀ ਖ਼ਬਰ ਗ੍ਰਾਮ ਪੰਚਾਇਤ ਮਹਿਲ ਖ਼ੁਰਦ ਵਲੋਂ ਸਕੂਲ 'ਚ ਪਾਣੀ ਦੀ ਸਹੂਲਤ ਲਈ ਸਬਮਰਸੀਬਲ ਮੋਟਰ ਲਗਾਈ <br/>
Ad Position 24