06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਪਿੰਡ ਚੰਨਣਵਾਲ ਵਿਖੇ ਭਾਕਿਯੂ ਡਕੌਦਾ ਧਨੇਰ ਦੀ ਨਵੀਂ ਇਕਾਈ ਦਾ ਗਠਨ <br/>

Ad Position 21
No active advertisement
ਅਜੀਤ ਡੈਸਕ 21-05-2026
ਮਹਿਲ ਕਲਾਂ, 20 ਮਈ (ਅਵਤਾਰ ਸਿੰਘ ਅਣਖੀ)- ਪਿੰਡ ਚੰਨਣਵਾਲ ਵਿਖੇ ਭਾਕਿਯੂ ਡਕੌਦਾ (ਧਨੇਰ) ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ ਦੀ ਅਹਿਮ ਇਕੱਤਰਤਾ ਦੌਰਾਨ ਪਿੰਡ ਇਕਾਈ ਦੀ ਚੋਣ ਸਰਬਸੰਮਤੀ ਨਾਲ ਸੂਬਾ ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ, ਜ਼ਿਲ੍ਹਾ ਮੀਤ ਪ੍ਰਧਾਨ ਜੁਗਰਾਜ ਸਿੰਘ ਹਰਦਾਸਪੁਰਾ ਅਤੇ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਦੇਖ ਰੇਖ ਹੇਠ ਹੋਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸੂਬਾ ਪ੍ਰਧਾਨ ਮਨਜੀਤ ਧਨੇਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪਿੰਡ ਪਿੰਡ ਜਥੇਬੰਦੀ ਦੀਆਂ ਨਵੀਆਂ ਇਕਾਈਆਂ ਦਾ ਗਠਨ ਕੀਤਾ ਜਾ ਰਿਹਾ ਹੈ | ਜਥੇਬੰਦੀ ਕਿਸਾਨਾਂ, ਮਜ਼ਦੂਰਾਂ ਅਤੇ ਅÏਰਤਾਂ ਦੇ ਹੱਕਾਂ ਲਈ ਕੇਂਦਰ ਤੇ ਰਾਜ ਸਰਕਾਰਾਂ ਖ਼ਿਲਾਫ਼ ਲਗਾਤਾਰ ਸੰਘਰਸ਼ ਕਰ ਰਹੀ ਹੈ ਅਤੇ ਇਸ ਸੰਘਰਸ਼ ਸਦਕਾ ਲੋਕਾਂ ਨੂੰ ਬਣਦੇ ਹੱਕ ਦਿਵਾਏ ਜਾ ਰਹੇ ਹਨ | ਆਗੂਆਂ ਨੇ ਕਿਹਾ ਕਿ ਪਿੰਡ ਪੱਧਰ 'ਤੇ ਨਵੀਆਂ ਇਕਾਈਆਂ ਦੇ ਗਠਨ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਵਿਚ ਜਾਗਰੂਕਤਾ ਵਧੀ ਹੈ ਅਤੇ ਲੋਕ ਵੱਡੀ ਗਿਣਤੀ ਵਿਚ ਜਥੇਬੰਦੀ ਨਾਲ ਜੁੜ ਕੇ ਆਪਣੇ ਹੱਕਾਂ ਲਈ ਸੰਘਰਸ਼ ਦਾ ਹਿੱਸਾ ਬਣ ਰਹੇ ਹਨ | ਇਸ ਮੌਕੇ ਸਰਬਸੰਮਤੀ ਨਾਲ ਕੀਤੀ ਗਈ ਚੋਣ 'ਚ ਇਕਾਈ ਪ੍ਰਧਾਨ ਬਲਵਿੰਦਰ ਸਿੰਘ ਗਿੱਲ, ਜਨਰਲ ਸਕੱਤਰ ਵਿੱਕੀ ਸਿੰਘ, ਖ਼ਜ਼ਾਨਚੀ ਗੁਰਦੀਪ ਸਿੰਘ, ਮੀਤ ਪ੍ਰਧਾਨ ਭਜਨ ਸਿੰਘ, ਸਹਾਇਕ ਸਕੱਤਰ ਗੁਰਤੇਜ ਸਿੰਘ ਚੁਣੇ ਜਾਣ ਤੋਂ ਇਲਾਵਾ ਅਜਮੇਰ ਸਿੰਘ, ਧਰਮਪ੍ਰੀਤ ਸਿੰਘ, ਬੱਬੂ ਸਿੰਘ ਗਿੱਲ ਅਤੇ ਭਾਗ ਸਿੰਘ ਨੂੰ ਕਮੇਟੀ ਮੈਂਬਰ ਬਣਾਇਆ ਗਿਆ | ਇਸ ਉਪਰੰਤ ਨਵੇਂ ਚੁਣੇ ਅਹੁਦੇਦਾਰਾਂ ਨੂੰ ਆਗੂਆਂ ਵਲੋਂ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕਰਮਗੜ੍ਹ ਵਿਖੇ ਭੱਠਾ ਮਜ਼ਦੂਰਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬਰਨਾਲਾ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ <br/>
Ad Position 24