ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੱਦੇ 'ਤੇ ਅੱਜ ਕੈਮਿਸਟ ਐਸੋਸੀਏਸ਼ਨ ਤਪਾ ਦੇ ਪ੍ਰਧਾਨ ਮੁਨੀਰ ਮਿੱਤਲ ਅਤੇ ਜਰਨਲ ਸਕੱਤਰ ਖ਼ੁਸ਼ਦੀਪ ਗਰਗ ਦੀ ਅਗਵਾਈ ਹੇਠ ਕਰ ਕੇ ਸਮੁੱਚੀ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਸਬੰਧੀ ਦੁਕਾਨਾਂ ਬੰਦ ਕਰ ਕੇ ਆਪਣਾ ਰੋਸ ਜ਼ਾਹਰ ਕੀਤਾ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਰ ਮਿੱਤਲ ਨੇ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ 'ਚ ਪੰਜਾਬ ਸਰਕਾਰ ਦੇ ਸਿਹਤ ਅਤੇ ਡਰੱਗ ਵਿਭਾਗ ਦੇ ਨੋਟੀਫ਼ਿਕੇਸ਼ਨ ਵਿਚ ਬਦਲਾਅ ਕਰਨਾ, ਜਨ ਅÏਸ਼ਧੀ ਦੀਆਂ ਦੁਕਾਨਾਂ ਦੀ ਨਿਗਰਾਨੀ ਕਰਨਾ, ਫਾਰਮੇਸੀ ਕੌਂਸਲ ਵਲੋਂ ਈ-4 ਲਾਇਸੈਂਸ ਰੀਨਿਊ ਹੋਣ ਤੋਂ ਬਾਅਦ ਵੀ ਰੀਨਿਊ ਨਾ ਕਰਨ ਦੀ ਸਮੱਸਿਆ ਦਾ ਹੱਲ, ਓ.ਐਨ.ਡੀ.ਐਸ. ਪੋਰਟਲ ਦੀਆਂ ਦਿੱਕਤਾਂ ਨੂੰ ਦੂਰ ਕਰਨਾ, ਆਨਲਾਈਨ ਦਵਾਈ ਵਿਕਰੀ 'ਤੇ ਤੁਰੰਤ ਰੋਕ ਲਗਾਉਣਾ, ਨਕਲੀ ਦਵਾਈਆਂ ਖ਼ਿਲਾਫ਼ ਕਾਰਵਾਈ ਦੇ ਨੋਟੀਫ਼ਿਕੇਸ਼ਨ ਨੂੰ ਵਾਪਸ ਲੈਣਾ ਅਤੇ ਕਾਰਪੋਰੇਟ ਕੰਪਨੀਆਂ ਦੀ ਮਨਮਾਨੀ 'ਤੇ ਰੋਕ ਲਗਾਉਣਾ ਹਨ | ਉਨ੍ਹਾਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਆਨਲਾਈਨ ਦਵਾਈ ਕੰਪਨੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੇ ਸੰਚਾਲਨ ਲਈ ਸਪੱਸ਼ਟ ਨਿਯਮ ਬਣਾਏ ਜਾਣ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੈਮਿਸਟਾਂ ਨਾਲ ਜੋ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ, ਉਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਕੈਮਿਸਟ ਮਰੀਜ਼ਾਂ ਦੀ ਸੇਵਾ ਲਈ ਹਰ ਸਮੇਂ ਤਿਆਰ ਰਹਿੰਦੇ ਹਨ | ਪਰ ਸਰਕਾਰ ਵਲੋਂ ਇਹ ਕਾਨੂੰਨ ਕੈਮਿਸਟਾਂ 'ਤੇ ਥੋਪ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਮੌਕੇ ਹਰਦੀਪ ਪਾਲ ਮਾਨ, ਪੇ੍ਰਮ ਕੁਮਾਰ, ਅਰੁਣ ਗੋਇਲ, ਵਿਨੋਦ ਜਿੰਦਲ ਵਿੱਕੀ, ਲਵਿਸ਼ ਕੁਮਾਰ, ਰਾਘਵ ਸ਼ਰਮਾ, ਰਾਹੁਲ ਗਰਗ, ਮਨੀਸ਼ ਗਰਗ, ਅਨਮੋਲ ਕਾਂਸਲ ਹੈਰੀ ਆਦਿ ਕੈਮਿਸਟ ਹਾਜ਼ਰ ਸਨ |