ਤਪਾ ਮੰਡੀ, 20 ਮਈ (ਵਿਜੇ ਸ਼ਰਮਾ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਵਲੋਂ ਮੀਟਿੰਗ ਗੁਰਜੰਟ ਸਿੰਘ ਦਰਾਜ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਪੰਜਾਬ ਮੀਤ ਪ੍ਰਧਾਨ ਬਲਵਿੰਦਰ ਸਿੰਘ ਤਪਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਪ੍ਰਧਾਨ ਗੁਰਜੰਟ ਸਿੰਘ ਨੇ ਦੱਸਿਆ ਕਿ ਨੰਬਰਦਾਰਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਬਾਕੀ ਮੰਗਾਂ ਲਟਕ ਰਹੀਆਂ ਹਨ ਜਿਸ ਨੂੰ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨੰਬਰਦਾਰਾਂ ਦਾ ਟੋਲ ਮੁਫ਼ਤ ਕੀਤਾ ਜਾਵੇ, ਨੰਬਰਦਾਰਾਂ ਦਾ ਜੀਵਨ ਬੀਮਾ, ਮਾਣ ਭੱਤਾ, ਤਹਿਸੀਲ ਕੰਪਲੈਕਸ ਵਿਚ ਕਮਰਾ ਦਿੱਤਾ ਜਾਵੇ ਕਿਉਂਕਿ ਨੰਬਰਦਾਰਾਂ ਨੂੰ ਤਹਿਸੀਲ ਕੰਪਲੈਕਸ ਵਿਚ ਮੀਟਿੰਗ ਕਰਨ ਸਬੰਧੀ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ | ਇਸ ਮੌਕੇ ਜਗਰਾਜ ਸਿੰਘ ਸਿੱਧੂ, ਮੀਤ ਪ੍ਰਧਾਨ ਸਤਵਿੰਦਰ ਸਿੰਘ ਸੋਨਾ ਢਿੱਲੋਂ, ਜਗਰੂਪ ਸਿੰਘ ਧੌਲਾ, ਚੀਨਾ ਸਿੰਘ, ਸੋਹਣ ਸਿੰਘ, ਟਹਿਲ ਸਿੰਘ, ਜੋਰਾ ਸਿੰਘ ਸੰਧੂ, ਜਗਤਾਰ ਸਿੰਘ ਧੌਲਾ, ਇੰਦਰਜੀਤ ਸਿੰਘ, ਜਰਨੈਲ ਸਿੰਘ, ਸਤਨਾਮ ਸਿੰਘ ਤਪਾ ਆਦਿ ਹਾਜ਼ਰ ਸਨ |