ਬਰਨਾਲਾ, 20 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 46 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਤੇਜਿੰਦਰ ਸਿੰਘ ਸੋਨੀ ਜਾਗਲ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਚੋਣ ਮੁਹਿੰਮ ਦੌਰਾਨ ਪਾਰਟੀ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸੁਖਮਹਿੰਦਰ ਸਿੰਘ ਸੰਧੂ, ਸੀਨੀਅਰ ਆਗੂ ਜਤਿੰਦਰ ਜਿੰਮੀ ਵਲੋਂ ਵਾਰਡ ਵਾਸੀਆਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ ਅਤੇ ਅਪੀਲ ਕੀਤੀ ਗਈ ਵਾਰਡ ਦੇ ਸਰਬਪੱਖੀ ਵਿਕਾਸ ਲਈ ਮਿਹਨਤੀ ਨੌਜਵਾਨ ਤੇਜਿੰਦਰ ਸਿੰਘ ਸੋਨੀ ਜਾਗਲ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ | ਇਸ ਮੌਕੇ ਸਰਕਲ ਪ੍ਰਧਾਨ ਬੇਅੰਤ ਸਿੰਘ ਬਾਠ, ਰਾਜਿੰਦਰ ਸਿੰਘ ਦਰਾਕਾ, ਗੁ: ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਚਰਨਜੀਤ ਸਿੰਘ ਭਾਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |