ਬਰਨਾਲਾ, 20 ਮਈ (ਗੁਰਪ੍ਰੀਤ ਸਿੰਘ ਲਾਡੀ)- ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 36 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਦੇ ਚੋਣ ਦਫ਼ਤਰ ਦਾ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵਲੋਂ ਕੀਤਾ ਗਿਆ | ਇਸ ਤੋਂ ਪਹਿਲਾਂ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ ਆਦਿ ਆਗੂਆਂ ਨੇ ਕਿਹਾ ਕਿ ਬਿੱਟੂ ਦੀਵਾਨਾ ਬਹੁਤ ਹੀ ਮਿਹਨਤੀ ਅਤੇ ਪੜ੍ਹੇ-ਲਿਖੇ ਆਗੂ ਹਨ ਜਿਨ੍ਹਾਂ ਵਲੋਂ ਪਹਿਲਾਂ ਵੀ ਕੌਂਸਲਰ ਰਹਿੰਦਿਆਂ ਬਹੁਤ ਸਾਰੇ ਵਿਕਾਸ ਦੇ ਕੰਮ ਕਰਵਾਏ ਗਏ ਹਨ | ਪਾਰਟੀ ਵਲੋਂ ਇਨ੍ਹਾਂ ਨੂੰ ਜ਼ਿਲ੍ਹਾ ਬਰਨਾਲਾ ਦਾ ਸ਼ਹਿਰੀ ਪ੍ਰਧਾਨ ਬਣਾ ਕੇ ਵੀ ਵੱਡੀ ਜਿੰਮੇਵਾਰੀ ਸੌਂਪੀ ਹੋਈ | ਉਨ੍ਹਾਂ ਸਮੂਹ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਬਿੱਟੂ ਦੀਵਾਨਾ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਜੋ ਉਹ ਵਾਰਡ ਵਿਚ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾ ਸਕਣ | ਇਸ ਮੌਕੇ ਗੁ: ਕਲਗ਼ੀਧਰ ਸਾਹਿਬ ਦੇ ਪ੍ਰਧਾਨ ਗੁਰਦੀਪ ਸਿੰਘ ਭੋਲਾ, ਸਾਬਕਾ ਚੇਅਰਮੈਨ ਸੁਖਮਹਿੰਦਰ ਸਿੰਘ ਸੰਧੂ, ਵੀਰਇੰਦਰ ਸਿੰਘ ਜ਼ੈਲਦਾਰ, ਰਣਦੀਪ ਸਿੰਘ ਢਿੱਲਵਾਂ, ਸਰਕਲ ਪ੍ਰਧਾਨ ਜਥੇਦਾਰ ਬੇਅੰਤ ਸਿੰਘ ਬਾਠ, ਗੁ: ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਤੇਜਿੰਦਰ ਸਿੰਘ ਸੋਨੀ ਜਾਗਲ, ਧਰਮਿੰਦਰ ਸਿੰਘ ਘੜੀਆਂ ਵਾਲਾ, ਸੁਖਪਾਲ ਸਿੰਘ ਰੁਪਾਣਾ, ਗੁਰਜੰਟ ਸਿੰਘ ਸੋਨਾ, ਬੇਅੰਤ ਸਿੰਘ ਧਾਲੀਵਾਲ, ਭਾਈ ਜਰਨੈਲ ਸਿੰਘ, ਚਰਨਜੀਤ ਸਿੰਘ ਭਾਰੀ, ਨੀਰਜ ਗਰਗ, ਬੀਬੀ ਜਸਵਿੰਦਰ ਕੌਰ ਠੁੱਲੇਵਾਲ ਸਮੇਤ ਵੱਡੀ ਗਿਣਤੀ ਵਿਚ ਆਗੂ ਅਤੇ ਵਾਰਡ ਵਾਸੀ ਹਾਜ਼ਰ ਸਨ |