06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸੰਤ ਬਾਬਾ ਸੁਧਾ ਨੰਦ ਦੀ ਯਾਦ 'ਚ ਲਗਾਇਆ ਵਿਸ਼ਾਲ ਖ਼ੂਨਦਾਨ ਕੈਂਪ <br/>

Ad Position 21
No active advertisement
ਅਜੀਤ ਡੈਸਕ 21-05-2026
ਮਹਿਲ ਕਲਾਂ, 20 ਮਈ (ਅਵਤਾਰ ਸਿੰਘ ਅਣਖੀ)-ਸੰਤ ਬਾਬਾ ਸੁਧਾ ਨੰਦ ਦੀ ਯਾਦ 'ਚ ਸਾਲਾਨਾ ਜੋੜ ਮੇਲੇ ਮੌਕੇ ਪਿੰਡ ਮਾਛੀਕੇ ਵਿਖੇ ਪ੍ਰੈੱਸ ਕਲੱਬ ਮਹਿਲ ਕਲਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਬਾਬਾ ਜੀਤ ਸਿੰਘ ਗੁਰਦੁਆਰਾ ਸਾਹਿਬ ਮਲੋ ਸ਼ਹੀਦ ਹਿੰਮਤਪੁਰਾ ਨੇ ਕੀਤਾ | ਉਨ੍ਹਾਂ ਪ੍ਰਬੰਧਕਾਂ ਦੇ ਇਸ ਉਦਮ ਦੀ ਭਰਪੂਰ ਸ਼ਲਾਘਾ ਕਰਦਿਆਂ ਇਸ ਸੇਧ ਲੈ ਕੇ ਯੂਥ ਕਲੱਬਾਂ, ਸਮਾਜ ਸੇਵੀ ਸੰਸਥਾਵਾਂ ਵਲੋਂ ਪਿੰਡ ਪੱਧਰ 'ਤੇ ਅਜਿਹੇ ਕੈਂਪ ਲਗਾਏ ਜਾਣੇ ਚਾਹੀਦੇ ਹਨ | ਉੱਘੇ ਸਿੱਖਿਆ ਸ਼ਾਸਤਰੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਸਮਾਜ ਸੇਵੀ ਧਰਮ ਸਿੰਘ ਢਪਾਲੀ ਨੇ ਕਿਹਾ ਕਿ ਖ਼ੂਨਦਾਨ ਮਹਾਂ ਦਾਨ ਹੈ | ਦਾਨ ਕੀਤਾ ਖ਼ੂਨ ਐਮਰਜੈਂਸੀ ਸਮੇਂ ਕਿਸੇ ਵੀ ਲੋੜਵੰਦ ਨੂੰ ਜੀਵਨ ਦਾਨ ਦੇ ਸਕਦਾ ਹੈ | ਉਨ੍ਹਾਂ ਨੌਜਵਾਨ ਵਰਗ ਨੂੰ ਖ਼ੂਨਦਾਨ ਮਹਾਂ ਦਾਨ ਦੀ ਮੁਹਿੰਮ ਨੂੰ ਅੱਗੇ ਲੈ ਕੇ ਜਾਣ ਦੀ ਅਪੀਲ ਕੀਤੀ | ਇਸ ਮੌਕੇ ਸਿਵਲ ਹਸਪਤਾਲ ਮੋਗਾ ਦੀ ਬਲੱਡ ਬੈਂਕ ਨੂੰ ਖ਼ੂਨਦਾਨੀਆਂ ਵਲੋਂ 40 ਯੂਨਿਟ ਖ਼ੂਨਦਾਨ ਕੀਤਾ ਗਿਆ | ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ ਦੇ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਨੇ ਸਮੂਹ ਖ਼ੂਨਦਾਨੀਆਂ, ਸਹਿਯੋਗ ਲਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਪ੍ਰਬੰਧਕਾਂ ਵਲੋਂ ਖ਼ੂਨਦਾਨੀਆਂ, ਬਲੱਡ ਬੈਂਕ ਮੋਗਾ ਦੀ ਟੀਮ ਅਤੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਜਗਮੋਹਣ ਸਿੰਘ, ਬਾਬਾ ਬੂਟਾ ਸਿੰਘ, ਲਖਵੀਰ ਸਿੰਘ, ਮੰਗਤ ਸਿੰਘ, ਸਰਬਜੀਤ ਸਿੰਘ ਸਰਬਾ ਕਿਸਾਨ ਆਗੂ, ਜਸਵੀਰ ਸਿੰਘ ਸ਼ੀਰਾ, ਡਾ: ਗੁਰਮੇਲ ਸਿੰਘ ਮਾਛੀਕੇ, ਡਾ; ਕੇਵਲ ਸਿੰਘ, ਡਾ: ਬੱਬੀ ਸਿੰਘ, ਗੁਰਪ੍ਰੀਤ ਸਿੰਘ, ਸਤਿਨਾਮ ਸਿੰਘ ਪ੍ਰਧਾਨ ਕਲੱਬ, ਤਾਰੀ ਸਿੰਘ, ਬਲਜੀਤ ਸਿੰਘ ਸਿੱਧੂ, ਮੇਘ ਰਾਜ ਜੋਸ਼ੀ, ਰਮਨਦੀਪ ਸਿੰਘ ਠੁੱਲੀਵਾਲ, ਬਲਵੰਤ ਸਿੰਘ ਚੁਹਾਣਕੇ, ਜਗਮੋਹਣ ਸ਼ਾਹ ਰਾਏਸਰ, ਭਾਈ ਰਾਜਵਿੰਦਰ ਸਿੰਘ ਖ਼ਾਲਸਾ ਆਦਿ ਤੋਂ ਇਲਾਵਾ ਬਾਬਾ ਸੁਧਾ ਨੰਦ ਸਮੂਹ ਪ੍ਰਬੰਧਕ ਕਮੇਟੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਗਹਿਲ ਦੀ ਪੰਚਾਇਤ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਭਾਕਿਯੂ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ 'ਚ ਅਹਿਮ ਮਸਲੇ ਵਿਚਾਰੇ <br/>
Ad Position 24