06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਆਰੀਆਭੱਟਾ ਕਾਲਜ ਵਿਖੇ ਵਿਸ਼ਵ ਦੂਰਸੰਚਾਰ ਅਤੇ ਜਾਣਕਾਰੀ ਸਮਾਜ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 21-05-2026
ਬਰਨਾਲਾ, 20 ਮਈ (ਅਸ਼ੋਕ ਭਾਰਤੀ)-ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਬਰਨਾਲਾ ਵਿਖੇ ਦ ਇੰਸਟੀਚਿਊਸ਼ਨ ਆਫ਼ ਇੰਜੀਨੀਅਰਜ਼ (ਇੰਡੀਆ) ਬਠਿੰਡਾ ਲੋਕਲ ਸੈਂਟਰ ਦੇ ਸਹਿਯੋਗ ਨਾਲ ਵਿਸ਼ਵ ਦੂਰਸੰਚਾਰ ਅਤੇ ਜਾਣਕਾਰੀ ਸਮਾਜ ਦਿਵਸ ਮਨਾਇਆ ਗਿਆ | ਇਸ ਮੌਕੇ ਡਿਜੀਟਲ ਕਨੈਕਟਿਵਿਟੀ, ਦੂਰਸੰਚਾਰ ਪ੍ਰਣਾਲੀਆਂ ਦੀ ਮਹੱਤਤਾ ਅਤੇ ਤਕਨਾਲੋਜੀ ਰਾਹੀਂ ਮਜ਼ਬੂਤ ਸਮਾਜ ਦੀ ਸਿਰਜਣਾ ਬਾਰੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ | ਇਸ ਮੌਕੇ ਮੱੁਖ ਮਹਿਮਾਨ ਡਾ: ਲਾਭ ਸਿੰਘ ਸਾਬਕਾ ਸਲਾਹਕਾਰ ਭਾਰਤ ਸਰਕਾਰ ਅਤੇ ਸਾਬਕਾ ਚੇਅਰਮੈਨ, ਪੰਜਾਬ ਅਤੇ ਚੰਡੀਗੜ੍ਹ ਸਟੇਟ ਸੈਂਟਰ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਦੂਰਸੰਚਾਰ ਸਿਰਫ਼ ਸੰਚਾਰ ਦਾ ਸਾਧਨ ਨਹੀਂ, ਸਗੋਂ ਸਿੱਖਿਆ, ਸਿਹਤ, ਉਦਯੋਗ ਅਤੇ ਰਾਸ਼ਟਰੀ ਵਿਕਾਸ ਦੀ ਮਜ਼ਬੂਤ ਕੜੀ ਹੈ | ਪ੍ਰੋ: (ਡਾ:) ਅਜੈਪਾਲ ਸਿੰਘ ਮੁਖੀ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਸਲਾਈਟ ਲੌਂਗੋਵਾਲ ਨੇ ਵਿਦਿਆਰਥੀਆਂ ਨੂੰ ਸਮਾਰਟ ਕਮਿਊਨੀਕੇਸ਼ਨ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਡਾ: ਜਸਵੀਰ ਸਿੰਘ ਕਲਸੀ ਨੇ ਕਿਹਾ ਕਿ ਡਿਜੀਟਲ ਕਨੈਕਟਿਵਿਟੀ ਅੱਜ ਸਿਰਫ਼ ਸਹੂਲਤ ਨਹੀਂ, ਸਗੋਂ ਮਨੁੱਖੀ ਜੀਵਨ ਦੀ ਅਹਿਮ ਜੀਵਨਰੇਖਾ ਬਣ ਚੁੱਕੀ ਹੈ | ਪ੍ਰੋ: (ਡਾ:) ਜਗਪਾਲ ਸਿੰਘ ਉੱਚੀ ਚੇਅਰਮੈਨ ਬਠਿੰਡਾ ਲੋਕਲ ਸੈਂਟਰ ਨੇ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਪ੍ਰਬੰਧਕਾਂ ਅਤੇ ਸਟਾਫ਼ ਵਲੋਂ ਮੱੁਖ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਆਰ. ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ, ਵਾਈਸ ਚੇਅਰਮੈਨ ਰਣਜੀਵ ਮੰਗਲਾ, ਜਨਰਲ ਸਕੱਤਰ ਇੰਜੀਨੀਅਰ ਵਿੱਕੀ ਸਿੰਗਲਾ, ਜਾਇੰਟ ਸਕੱਤਰ ਇੰਜੀਨੀਅਰ ਇੰਦਰਪਾਲ ਗੋਇਲ, ਖ਼ਜ਼ਾਨਚੀ ਅਸ਼ਵਨੀ ਸਿੰਗਲਾ, ਐਡੀਸ਼ਨਲ ਸਕੱਤਰ ਇੰਜੀਨੀਅਰ ਮੋਹਿਤ ਮੰਗਲਾ, ਐਗਜ਼ੀਕਿਊਟਿਵ ਮੈਂਬਰ ਹਰਭਜਨ ਸਿੰਘ, ਡੀਨ ਅਕਾਦਮਿਕ ਡਾ: ਭਵੇਤ, ਡੀਨ ਇੰਜੀਨੀਅਰਿੰਗ ਰਜਨੀਸ਼ ਨਰੂਲਾ, ਨਵਦੀਪ ਬਾਂਸਲ, ਵਿਜੈ ਕੁਮਾਰ, ਜਸਪ੍ਰੀਤ ਕੌਰ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਰਿਆਣੇ ਵਿੱਚ ਭਿਆਨਕ ਗਰਮੀ ਦਾ ਪ੍ਰਕੋਪ ਜਾਰੀ, ਤਾਪਮਾਨ 43 ਡਿਗਰੀ ਤੱਕ ਪੁੱਜਾ ਅਗਲੀ ਖ਼ਬਰ ਅਸਲ੍ਹਾ ਧਾਰਕ ਆਪਣਾ ਅਸਲਾ ਸੰਬੰਧਿਤ ਥਾਣੇ 'ਚ ਤੁਰੰਤ ਜਮ੍ਹਾਂ ਕਰਵਾਉਣ-ਇੰਸ: ਨਵਦੀਪ ਕੌਰ <br/>
Ad Position 24