23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਬੱਚਿਆਂ ਨੂੰ ਸਾਕਾਰਤਮਿਕ ਸੋਚ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ

Ad Position 21
No active advertisement
ਅਜੀਤ ਡੈਸਕ 22-05-2026
ਧਨੌਲਾ, 21 ਮਈ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਬੱਚਿਆਂ ਨੂੰ ਸਕਾਰਤਮਕ ਸੋਚ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਮੈਡਮ ਸੰਦੀਪ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਦੱਸਿਆ ਗਿਆ ਕਿ ਕਿਸ ਤਰ੍ਹਾਂ ਸਕਾਰਤਮਕ ਸੋਚ ਆਪਣੇ ਦਿਮਾਗ਼ ਦੇ ਪੱਧਰ ਨੂੰ ਉੱਚਾ ਰੱਖਦੀ ਹੈ ਅਤੇ ਇਨਸਾਨ ਨੂੰ ਖ਼ੁਸ਼ ਰਹਿਣ ਵਿਚ ਮਦਦਗਾਰ ਸਾਬਤ ਹੁੰਦੀ ਹੈ | ਇਸ ਸੋਚ ਨਾਲ ਅਸੀਂ ਆਪਣੀ ਜ਼ਿੰਦਗੀ ਦੇ ਹਰ ਮੁਕਾਮ ਨੂੰ ਹਾਸਲ ਕਰ ਸਕਦੇ ਹਾਂ | ਉਨ੍ਹਾਂ ਨੇ ਬੱਚਿਆਂ ਨੂੰ ਵਿਸਥਾਰ ਸਹਿਤ ਦੱਸਿਆ ਕਿ ਇਹ ਸੋਚ ਓਦੋਂ ਪੈਦਾ ਹੁੰਦੀ ਹੈ, ਜਦੋਂ ਅਸੀਂ ਆਪਣੇ ਆਪ ਨਾਲ ਗੱਲਾਂ ਕਰਦੇ ਹਾਂ ਅਤੇ ਦਿਮਾਗ਼ ਵਿਚ ਬਹੁਤ ਤਰ੍ਹਾਂ ਦੇ ਵਿਚਾਰ ਆਉਂਦੇ ਹਨ ਪਰ ਸਾਨੂੰ ਚੰਗੇ ਵਿਚਾਰਾਂ ਨੂੰ ਪਹਿਲ ਦੇਣੀ ਚਾਹੀਦੀ ਹੈ | ਚੰਗੇ ਵਿਚਾਰਾਂ ਨਾਲ ਸਾਡਾ ਸਮਾਜ ਨਾਲ ਵੀ ਚੰਗਾ ਵਿਵਹਾਰ ਰਹੇਗਾ | ਇਸ ਸੈਮੀਨਾਰ ਦਾ ਮੁੱਖ ਮੰਤਵ ਵਿਦਿਆਰਥੀਆਂ ਵਿਚ ਸਕਾਰਤਮਕ ਸੋਚ ਪੈਦਾ ਕਰਨਾ ਹੈ | ਇਸ ਮੌਕੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਅਜਿਹੇ ਸੈਮੀਨਾਰ ਅਜੋਕੇ ਸਮੇਂ ਦੀ ਮੁੱਖ ਲੋੜ ਹਨ | ਸਕਾਰਤਮਕ ਸੋਚ ਰੱਖਣ ਨਾਲ ਵਿਦਿਆਰਥੀ ਆਪਣੀ ਜ਼ਿੰਦਗੀ ਦੇ ਪੱਧਰ ਨੂੰ ਉੱਚਾ ਚੁੱਕ ਕੇ ਸਮਾਜ ਲਈ ਇਕ ਚੰਗਾ ਇਨਸਾਨ ਕਹਾਉਂਦਾ ਹੈ | ਇਸ ਮੌਕੇ ਪਿ੍ੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪਿ੍ੰਸੀਪਲ ਜਸਵੀਰ ਕੌਰ, ਇੰਚਾਰਜ ਅਜਿੰਦਰਪਾਲ ਟਿਵਾਣਾ ਅਤੇ ਡੀ.ਪੀ.ਈ. ਸੁਖਵੀਰ ਸਿੰਘ ਸਿੱਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਰਸਦ ਦੇ ਟਰੱਕ ਰਵਾਨਾ ਕੀਤੇ ਅਗਲੀ ਖ਼ਬਰ ਕਿਸਾਨ ਦੇ ਖੇਤ 'ਚੋਂ ਟਰਾਂਸਫ਼ਾਰਮਰ ਖੋਲ੍ਹ ਕੇ ਤਾਂਬਾ ਤੇ ਤੇਲ ਚੋਰੀ
Ad Position 24