ਤਪਾ ਮੰਡੀ, 21 ਮਈ (ਵਿਜੇ ਸ਼ਰਮਾ)-ਨਗਰ ਕੌਂਸਲ ਤਪਾ ਮੰਡੀ ਦੇ ਵਾਰਡ ਨੰ: 8 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਮੀਤ ਸਿੰਘ ਰੋਡ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਚੋਣ ਪ੍ਰਚਾਰ ਕੀਤਾ | ਇਸ ਐਡਵੋਕੇਟ ਰਾਹੀ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਹੋਵੇਗੀ ਕਿਉਂਕਿ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵਾਰਡ ਵਾਸੀਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਉਮੀਦਵਾਰ ਗੁਰਮੀਤ ਸਿੰਘ ਰੋਡ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ ਲੋਕਾਂ ਵਲੋਂ ਦਿੱਤੇ ਜਾ ਰਹੇ ਪਿਆਰ ਅਤੇ ਸਮਰਥਨ ਲਈ ਉਹ ਸਭ ਦੇ ਧੰਨਵਾਦੀ ਹਨ | ਇਸ ਮੌਕੇ ਜਗਜੀਤ ਸਿੰਘ ਧਨੋਆ, ਸੁਰਿੰਦਰ ਸਿੰਘ, ਗੁਰਸ਼ਰਨ ਗੋਗੀ ਮਹੰਤ ਗੁਲਾਬ ਸਿੰਘ ਕਾਲਾ ਸਿੱਧੂ ਤੋਂ ਇਲਾਵਾ ਸਮਰਥਕ ਹਾਜ਼ਰ ਸਨ |