22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਹਲਕਾ ਮਹਿਲ ਕਲਾਂ ਦੀ ਇਕੱਤਰਤਾ

Ad Position 21
No active advertisement
ਅਜੀਤ ਡੈਸਕ 22-05-2026
ਮਹਿਲ ਕਲਾਂ, 21 ਮਈ (ਅਵਤਾਰ ਸਿੰਘ ਅਣਖੀ)-ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ (ਰਜਿ: 188) ਹਲਕਾ ਮਹਿਲ ਕਲਾਂ ਦੀ ਅਹਿਮ ਮੀਟਿੰਗ ਮੁੱਖ ਦਫ਼ਤਰ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਜਥੇਬੰਦੀ ਦੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਨੇ ਰਾਜਨੀਤੀ ਵਿੰਗ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਨਰਿੰਦਰ ਸਿੰਘ ਸੋਹਲ ਨੂੰ ਜ਼ਿਲ੍ਹਾ ਪ੍ਰਧਾਨ, ਰੁਪਿੰਦਰ ਸਿੰਘ ਭਿੰਦਾ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰ ਕੇ, ਨਿਯੁਕਤੀ ਪੱਤਰ, ਸਿਰੋਪਾਓ ਭੇਟ ਕਰ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਸੋਹਲ ਨੇ ਜਥੇਬੰਦੀ ਦੇ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਨੂੰ ਵਧੇਰੇ ਲਗਨ ਮਿਹਨਤ ਅਤੇ ਇਮਾਨਦਾਰੀ ਨਾਲ ਸਮਰਪਿਤ ਹੋ ਕੇ ਨਿਭਾਉਣਗੇ | ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਮੁਕੰਦ ਸਿੰਘ ਰਾਮਗੜ੍ਹੀਆ, ਸੂਬਾ ਸਹਾਇਕ ਸਕੱਤਰ ਜਰਨੈਲ ਸਿੰਘ ਮਠਾੜੂ ਨੇ ਸਮੂਹ ਰਾਮਗੜ੍ਹੀਆ ਭਾਈਚਾਰੇ ਨੂੰ ਰਾਮਗੜ੍ਹੀਆ ਅਕਾਲ ਜਥੇਬੰਦੀ ਦੀ ਅਗਵਾਈ ਹੇਠ ਲਾਮਬੰਦ ਹੋਣ ਦੀ ਅਪੀਲ ਕੀਤੀ | ਹਲਕਾ ਮਹਿਲ ਕਲਾਂ ਦੀ ਟੀਮ ਵਲੋਂ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਭਾਈ ਲਾਲੋ ਪੰਜਾਬੀ ਮੰਚ ਦੇ ਆਗੂ ਹਰਜੀਤ ਸਿੰਘ ਖ਼ਿਆਲੀ ਨੇ ਕੌਮੀ ਕਨਵੀਨਰ ਰਾਮਗੜ੍ਹੀਆ ਨਾਲ ਰਾਜਨੀਤਿਕ ਵਿਚਾਰਾਂ ਸਾਂਝੀਆਂ ਕੀਤੀਆਂ | ਹਲਕਾ ਮਹਿਲ ਕਲਾਂ ਦੇ ਪ੍ਰਧਾਨ ਬੁੱਧ ਸਿੰਘ ਕਲਸੀ ਨੇ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਆਗੂਆਂ, ਵਰਕਰਾਂ ਦਾ ਉਚੇਚਾ ਧੰਨਵਾਦ ਕੀਤਾ | ਇਸ ਮੌਕੇ ਭਰਪੂਰ ਸਿੰਘ ਜਗਦੇ, ਜੁਗਿੰਦਰ ਸਿੰਘ ਧੰਜਲ, ਬਲਵੀਰ ਸਿੰਘ ਛੀਨੀਵਾਲ, ਪ੍ਰਸ਼ੋਤਮ ਸਿੰਘ ਛੀਨੀਵਾਲ, ਗੁਰਮੀਤ ਸਿੰਘ, ਸੁਰਜੀਤ ਸਿੰਘ ਰਾਮਗੜ੍ਹ, ਗੁਰਜਨਕ ਸਿੰਘ ਮਠਾੜੂ ਚੰਨਣਵਾਲ, ਪ੍ਰਧਾਨ ਰਾਜਿੰਦਰ ਸਿੰਘ, ਮੀਤ ਪ੍ਰਧਾਨ ਪਰਮਜੀਤ ਸਿੰਘ ਬਰਨਾਲਾ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਉਮੀਦਵਾਰ ਰੀਤੂ ਸ਼ਰਮਾ ਨੇ ਘਰ-ਘਰ ਵੋਟਾਂ ਮੰਗੀਆਂ ਅਗਲੀ ਖ਼ਬਰ ਮਹਿਲ ਕਲਾਂ 'ਚ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ 26 ਨੂੰ
Ad Position 24