ਬਰਨਾਲਾ, 21 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 15 ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਬੀਬੀ ਦੀਪਇੰਦਰ ਕੌਰ (ਪਤਨੀ ਜਸਵੀਰ ਸਿੰਘ ਗੱਖੀ) ਦੇ ਚੋਣ ਦਫ਼ਤਰ ਦਾ ਉਦਘਾਟਨ ਰਮਦਾਸੀਆ ਧਰਮਸ਼ਾਲਾ ਦੇ ਪ੍ਰਧਾਨ ਸਤਨਾਮ ਸਿੰਘ ਅਤੇ ਗੁਰਜੰਟ ਸਿੰਘ ਸਪੀਕਰਾਂ ਵਾਲੇ ਵਲੋਂ ਕੀਤਾ ਗਿਆ | ਇਸ ਮੌਕੇ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ, ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਧਰਮ ਸਿੰਘ ਫ਼ੌਜੀ, ਸੀਨੀਅਰ ਆਗੂ ਗੁਰਜਿੰਦਰ ਸਿੰਘ ਪੱਪੀ ਸੰਧੂ ਅਤੇ ਜੱਗਾ ਸਿੰਘ ਮਾਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਵਾਰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਜਿੰਦਰ ਸਿੰਘ ਪੱਪੀ ਸੰਧੂ ਨੇ ਕਿਹਾ ਕਿ ਇਸ ਵਾਰਡ ਵਿਚ ਹੁਣ ਤੱਕ ਜਿੰਨੇ ਵੀ ਵਿਕਾਸ ਦੇ ਕੰਮ ਹੋਏ ਹਨ, ਉਹ ਸਾਰੇ ਹਨ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਵਲੋਂ ਕਰਵਾਏ ਗਏ ਹਨ | ਉਕਤ ਆਗੂਆਂ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਬੀਬੀ ਦੀਪਇੰਦਰ ਕੌਰ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਜੋ ਵਾਰਡ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਸਕੇ | ਇਸ ਮੌਕੇ ਗੁਰਪ੍ਰੀਤ ਸਿੰਘ, ਹਰਬੰਸ ਸਿੰਘ ਫ਼ੌਜੀ, ਮਹਿੰਦਰ ਸਿੰਘ ਬਾਬਾ, ਉਪਜੀਤ ਸਿੰਘ ਮਾਈਕੋ ਵਾਲੇ, ਅਜੈਬ ਸਿੰਘ ਪੱਤੀ ਵਾਲੇ, ਨਛੱਤਰ ਸਿੰਘ ਮਣਕੂ, ਕੁਲਦੀਪ ਸਿੰਘ ਪੱਪੂ, ਪਰਮਜੀਤ ਸਿੰਘ ਗਿਆਨੀ, ਦਰਸ਼ਨ ਸਿੰਘ ਟਰਾਈਡੈਂਟ ਵਾਲੇ, ਬੀਬੀ ਮਨਜੀਤ ਕੌਰ, ਬੀਬੀ ਮਹਿੰਦਰ ਕੌਰ, ਬੀਬੀ ਪਰਮਜੀਤ ਕੌਰ, ਯਾਦਵਿੰਦਰ ਸਿੰਘ ਤੁੰਗ ਸਮੇਤ ਵੱਡੀ ਗਿਣਤੀ ਵਾਰਡ ਵਾਸੀ ਹਾਜ਼ਰ ਸਨ |