21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਅਕਾਲੀ ਉਮੀਦਵਾਰ ਗੁਰਜੰਟ ਸਿੰਘ ਸੋਨਾ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

Ad Position 21
No active advertisement
ਅਜੀਤ ਡੈਸਕ 22-05-2026
ਬਰਨਾਲਾ, 21 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 22 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਜੰਟ ਸਿੰਘ ਸੋਨਾ ਦੇ ਚੋਣ ਦਫ਼ਤਰ ਦਾ ਉਦਘਾਟਨ ਸ਼ੋ੍ਰਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵਲੋਂ ਕੀਤਾ ਗਿਆ | ਇਸ ਮੌਕੇ ਵਾਰਡ ਵਾਸੀਆਂ ਦਾ ਵੱਡਾ ਇਕੱਠ ਅਤੇ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ | ਇਕੱਠ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ, ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ, ਗੁਰਦੁਆਰਾ ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਅਤੇ ਬਰਨਾਲਾ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਗੁਰਜੰਟ ਸਿੰਘ ਸੋਨਾ ਜਿੱਥੇ ਬਹੁਤ ਹੀ ਮਿਹਨਤੀ ਤੇ ਅਣਥੱਕ ਨੌਜਵਾਨ ਹੈ, ਉੱਥੇ ਸ਼ਹਿਰ ਦੇ ਬਹੁਤ ਸਾਰੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨਾਲ ਜੁੜੇ ਕੇ ਬਹੁਤ ਸਾਰੇ ਧਾਰਮਿਕ ਤੇ ਸਮਾਜ ਭਲਾਈ ਦੇ ਕੰਮਾਂ ਵਿਚ ਵੱਡਾ ਯੋਗਦਾਨ ਪਾ ਰਿਹਾ ਹੈ | ਉਨ੍ਹਾਂ ਸਮੂਹ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਗੁਰਜੰਟ ਸਿੰਘ ਸੋਨਾ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ | ਇਸ ਮੌਕੇ ਸੀਨੀਅਰ ਆਗੂ ਜਤਿੰਦਰ ਜਿੰਮੀ, ਸਰਕਲ ਪ੍ਰਧਾਨ ਬੇਅੰਤ ਸਿੰਘ ਬਾਠ, ਭਾਈ ਜਰਨੈਲ ਸਿੰਘ, ਬੇਅੰਤ ਸਿੰਘ ਧਾਲੀਵਾਲ, ਹਰਪ੍ਰੀਤਮ ਸਿੰਘ ਗਰੇਵਾਲ, ਗੁਰਪ੍ਰੀਤਮ ਸਿੰਘ ਗਰੇਵਾਲ, ਅਵਤਾਰ ਸਿੰਘ ਨੀਲਾ, ਗੁਰਜੰਟ ਸਿੰਘ ਟੇਲਰ, ਰਾਜਿੰਦਰ ਸਿੰਘ, ਚਮਕੌਰ ਸਿੰਘ, ਸੁਭਾਸ਼ ਕੁਮਾਰ, ਬਿੱਟੂ ਸਿੰਘ ਧਾਲੀਵਾਲ, ਚਰਨਜੀਤ ਸਿੰਘ, ਹਰਜੀਤ ਸਿੰਘ ਭੱਠਲ, ਬਹਾਦਰ ਸਿੰਘ, ਸੁਰਜੀਤ ਸਿੰਘ, ਮਲਕੀਤ ਸਿੰਘ, ਰਮਨਦੀਪ ਸਿੰਘ, ਪਰਮਜੀਤ ਸਿੰਘ, ਨਛੱਤਰ ਸਿੰਘ, ਵਿਸ਼ਾਲ ਸ਼ਰਮਾ, ਯਗਾਸੂ ਮਿੱਤਲ, ਮਨਪ੍ਰੀਤ ਸਿੰਘ, ਸਤਵਿੰਦਰ ਸਿੰਘ, ਨਵਜੋਤ ਬਾਵਾ, ਹਰਜੀਤ ਸਿੰਘ ਮੰਗੀ, ਨਿਰਮਲ ਸਿੰਘ, ਅਮਰਜੀਤ ਸਿੰਘ, ਸਰਬਜੀਤ ਸਿੰਘ, ਜੋਗਾ ਸਿੰਘ ਸਮੇਤ ਵੱਡੀ ਗਿਣਤੀ ਵਾਰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਬਾਠ ਨੇ ਬੀਬੀ ਹਰਵਿੰਦਰ ਰਾਣੀ ਦੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ ਅਗਲੀ ਖ਼ਬਰ 'ਆਪ' ਦੇ ਉਮੀਦਵਾਰ ਬਲਜੀਤ ਸਿੰਘ ਬਾਸੀ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ
Ad Position 24