ਟੱਲੇਵਾਲ, 22 ਮਈ (ਸੋਨੀ ਚੀਮਾ)-ਪਿਛਲ ਲੰਬੇ ਸਮੇਂ ਤੋਂ ਜ਼ਿਲ੍ਹਾ ਬਰਨਾਲਾ ਦੇ ਹਲਕਾ ਮਹਿਲ ਕਲਾਂ ਸਮੇਤ ਤਿੰਨੇ ਵਿਧਾਨ ਸਭਾ ਹਲਕਿਆਂ ਵਿਚ ਕਾਂਗਰਸ ਪਾਰਟੀ ਲਈ ਮਿਹਨਤ ਕਰ ਰਹੇ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੂੰ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਐਸ. ਸੀ. ਡਿਪਾਰਟਮੈਂਟ ਦੇ ਕੌਮੀ ਚੇਅਰਮੈਨ ਰਾਜਿੰਦਰਪਾਲ ਗੌਤਮ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਸੂਬਾ ਪ੍ਰਧਾਨ ਕਾਂਗਰਸ ਨੂੰ ਭੇਜੇ ਪੱਤਰ ਅਨੁਸਾਰ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੂੰ ਜ਼ਿਲ੍ਹਾ ਬਰਨਾਲਾ ਦਾ ਐਸ. ਸੀ. ਡਿਪਾਰਟਮੈਂਟ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਇਸ ਮੌਕੇ ਗੁਰਮੇਲ ਸਿੰਘ ਮੌੜ ਨੇ ਸ੍ਰੀ ਰਾਹੁਲ ਗਾਂਧੀ, ਮਲਿਕ ਅਰੁਜਨ ਖੜਗੇ, ਰਾਜਿੰਦਰਪਾਲ ਗੌਤਮ, ਅਮਰਿੰਦਰ ਸਿੰਘ ਰਾਜਾ ਵੜਿੰਗ, ਸ: ਚਰਨਜੀਤ ਸਿੰਘ ਚੰਨੀ, ਵਿਜੇ ਇੰਦਰ ਸਿੰਗਲਾ, ਪ੍ਰਤਾਪ ਸਿੰਘ ਬਾਜਵਾ, ਸੰਦੀਪ ਸੰਧੂ, ਰਵਿੰਦਰ ਡਾਲਵੀ, ਸੁਧੀਰ ਚੌਧਰੀ, ਕਰਨ ਭਗਤ, ਮਨੀ ਰਾਮ ਬਹਿਲਾਂ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਤੇ ਸੂਬਾ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਦੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ | ਗੁਰਮੇਲ ਸਿੰਘ ਮੌੜ ਦੀ ਨਿਯੁਕਤੀ ਉਪਰੰਤ ਹਲਕਾ ਮਹਿਲ ਕਲਾਂ, ਹਲਕਾ ਬਰਨਾਲਾ ਤੇ ਹਲਕਾ ਭਦੌੜ ਦੇ ਸਮੂਹ ਕਾਂਗਰਸੀ ਆਗੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |