24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਬੀ. ਡੀ. ਪੀ. ਓ. ਦਫ਼ਤਰ ਅੱਗੇ ਸਮੂਹ ਦਫ਼ਤਰੀ ਤੇ ਫ਼ੀਲਡ ਸਟਾਫ਼ ਵਲੋਂ ਅਣਮਿੱਥੇ ਸਮੇਂ ਲਈ ਕਲਮਛੋੜ ਹੜਤਾਲ ਦੁਬਾਰਾ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 23-05-2026
ਬਰਨਾਲਾ, 22 ਮਈ (ਗੁਰਪ੍ਰੀਤ ਸਿੰਘ ਲਾਡੀ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਬਰਨਾਲਾ ਦੇ ਸਮੂਹ ਦਫ਼ਤਰੀ ਤੇ ਫ਼ੀਲਡ ਸਟਾਫ਼ ਵਲੋਂ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਅੱਜ ਤੋਂ ਫਿਰ ਸ਼ੁਰੂ ਕੀਤੀ ਗਈ | ਇਸ ਸੰਬੰਧੀ ਬਲਾਕ ਪ੍ਰਧਾਨ ਬੂਟਾ ਸਿੰਘ ਪੱਖੋ, ਕਰਨਦੀਪ ਚੰਦੇਲ, ਸਵਰਨ ਸਿੰਘ, ਪਰਵਿੰਦਰ ਸਿੰਘ, ਕੰਵਰਵੀਰ ਸਿੰਘ, ਲਾਭ ਸਿੰਘ ਨੇ ਦੱਸਿਆ ਕਿ ਸਾਰੇ ਕਰਮਚਾਰੀਆਂ ਨੂੰ ਫਰਵਰੀ 2026 ਤੋਂ ਬਾਅਦ ਦੀ ਤਨਖ਼ਾਹ ਨਹੀਂ ਮਿਲੀ, ਜਿਸ ਕਰ ਕੇ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਤਨਖ਼ਾਹ ਨਾ ਮਿਲਣ ਦਾ ਕਾਰਨ ਦੱਸਿਆ ਗਿਆ ਕਿ ਦਫ਼ਤਰ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਸਿਵਲ ਸੂਟ ਨੰਬਰ 314 ਆਫ਼ 2021 ਵੀਰਪਾਲ ਕੌਰ ਬਨਾਮ ਪੰਜਾਬ ਸਰਕਾਰ ਵਿਚ ਪਏ ਮੁਆਵਜ਼ੇ ਦੀ ਰਕਮ 3,15,0234 ਰੁਪਏ ਅਦਾ ਕਰਨ ਲਈ ਪੰਚਾਇਤ ਸੰਮਤੀ ਬਰਨਾਲਾ ਦਾ ਖਾਤਾ ਕੋਰਟ 'ਚ ਦਿੱਤਾ ਗਿਆ ਹੈ | ਜਿਸ ਕਾਰਨ ਸਿਵਲ ਕੋਰਟ ਵਲੋਂ ਪੰਚਾਇਤ ਸੰਮਤੀ ਬਰਨਾਲਾ ਦੇ ਖਾਤੇ ਨੂੰ ਹੋਲਡ 'ਤੇ ਲਾ ਦਿੱਤਾ ਗਿਆ ਹੈ | ਜਦਕਿ ਉਕਤ ਕੇਸ 'ਚ ਨਾ ਹੀ ਪੰਚਾਇਤ ਸੰਮਤੀ ਪਾਰਟੀ ਹੈ ਅਤੇ ਨਾ ਹੀ ਇਸ ਕੇਸ ਨਾਲ ਪੰਚਾਇਤ ਸੰਮਤੀ ਬਰਨਾਲਾ ਦਾ ਕੋਈ ਸੰਬੰਧ ਹੈ | ਇਸ ਸੰਬੰਧੀ ਸਮੂਹ ਮੁਲਾਜ਼ਮਾਂ ਨੇ 13 ਤੇ 14 ਮਈ ਨੂੰ ਧਰਨਾ ਦਿੱਤਾ ਸੀ | ਜਿਸ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿ) ਬਰਨਾਲਾ ਵਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਮਿਤੀ 21 ਮਈ ਤੱਕ ਤੁਹਾਡੇ ਤਨਖ਼ਾਹ ਵਾਲੇ ਖਾਤੇ ਹੋਲਡ ਤੋਂ ਹਟਾ ਦਿੱਤੇ ਜਾਣਗੇ | ਪਰ ਅੱਜ ਤੱਕ ਉਕਤ ਮਸਲਾ ਹੱਲ ਨਹੀਂ ਹੋਇਆ ਤਾਂ ਸਮੂਹ ਦਫ਼ਤਰੀ/ਫ਼ੀਲਡ ਕਰਮਚਾਰੀਆਂ ਵਲੋਂ ਦੁਬਾਰਾ ਧਰਨਾ ਸ਼ੁਰੂ ਕਰ ਕੇ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਕੀਤੀ | ਆਗੂਆਂ ਕਿਹਾ ਕਿ ਜੇਕਰ ਉਕਤ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ 28 ਮਈ ਨੂੰ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਪੰਚਾਇਤ ਅਫ਼ਸਰ ਹਰਭਜਨ ਸਿੰਘ, ਅਕਾਊਾਟੈਂਟ ਵਿਜੇ ਕੁਮਾਰ, ਕਰਨਦੀਪ ਚੰਦੇਲ, ਕਨਵਰ ਸਿੰਘ, ਅਮਨਦੀਪ ਕੌਰ, ਨਿਤੀਸ਼ ਕੁਮਾਰ, ਰਮਨਜੋਤ ਸੁਪਰਡੈਂਟ, ਮੋਨਾ ਰਾਣੀ, ਰਾਜ ਕੁਮਾਰ, ਸੰਦੀਪ ਸਿੰਘ, ਗੁਰਵਿੰਦਰ ਸਿੰਘ, ਖੁਸ਼ਵਿੰਦਰ ਸਿੰਘ ਸੰਮਤੀ ਪਟਵਾਰੀ, ਰਣਧੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖੁੱਡੀ ਕਲਾਂ ਵਿਖੇ ਅੱਖਾਂ ਦਾ ਚੈੱਕਅਪ ਕੈਂਪ 25 ਨੂੰ ਅਗਲੀ ਖ਼ਬਰ ਨਗਰ ਨਿਗਮ ਦੀ ਵੱਡੀ ਲਾਪ੍ਰਵਾਹੀ, ਕੂੜੇ ਦੇ ਡੰਪ ਨੂੰ ਲੱਗੀ ਭਿਆਨਕ ਅੱਗ <br/>
Ad Position 24