23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸ਼ਹਿਣਾ ਪੁਲਿਸ ਨੇ ਤਿੰਨ ਸਾਲਾਂ ਬਾਅਦ ਨਾਬਾਲਗ ਲੜਕੀ ਸਮੇਤ ਲੜਕੇ ਨੂੰ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 23-05-2026
ਸ਼ਹਿਣਾ, 22 ਮਈ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਤਿੰਨ ਸਾਲ ਪਹਿਲਾਂ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਲੜਕੇ ਨੂੰ ਲੜਕੀ ਸਮੇਤ ਕਾਬੂ ਕੀਤਾ | ਥਾਣਾ ਮੁਖੀ ਰੈਨੂੰ ਪਰੋਚਾ ਨੇ ਦੱਸਿਆ ਕਿ 8 ਸਤੰਬਰ 2023 ਨੂੰ ਪਿੰਡ ਸੁਖਪੁਰਾ ਤੋਂ ਇਕ ਵਿਅਕਤੀ ਨੇ ਬਿਆਨ ਦਰਜ ਕਰਵਾਏ ਸਨ ਕਿ ਇਸੇ ਪਿੰਡ ਦਾ ਲਵਪ੍ਰੀਤ ਸਿੰਘ ਉਸ ਦੀ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਗਿਆ | ਉਸ ਸਮੇਂ ਥਾਣਾ ਸ਼ਹਿਣਾ ਦੇ ਸਹਾਇਕ ਥਾਣੇਦਾਰ ਸਤਿਗੁਰ ਸਿੰਘ ਨੇ ਮੁਕੱਦਮਾ ਨੰ: 55 ਤਹਿਤ 363 ਤੇ 366 ਧਾਰਾ ਤਹਿਤ ਪਰਚਾ ਦਰਜ ਕੀਤਾ, ਪਰ ਲੜਕਾ ਤੇ ਲੜਕੀ ਦੀ ਕੋਈ ਸੂਹ ਨਹੀਂ ਲੱਗੀ | ਪਿਛਲੇ ਦਿਨੀਂ ਪੁਲਿਸ ਨੂੰ ਉਕਤ ਲੜਕਾ-ਲੜਕੀ ਬਾਰੇ ਕੁੱਝ ਪਤਾ ਲੱਗਿਆ ਤਾਂ ਪੁਲਿਸ ਦੀ ਇਕ ਟੀਮ ਨੇ ਚਾਰ ਦਿਨਾਂ ਦੀ ਮਿਹਨਤ ਮਗਰੋਂ ਹੁਸ਼ਿਆਰਪੁਰ ਦੇ ਇਕ ਪਿੰਡ 'ਚੋਂ ਦੋਵਾਂ ਨੂੰ ਕਾਬੂ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਹਰਿਆਣਾ ਹਾਈ ਕੋਰਟ 'ਚ ਪੇਸ਼ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਐਂਟੀ ਟੈਰਰਿਜ਼ਮ-ਡੇ ਮਨਾਇਆ <br/> ਅਗਲੀ ਖ਼ਬਰ ਖੁੱਡੀ ਕਲਾਂ ਵਿਖੇ ਅੱਖਾਂ ਦਾ ਚੈੱਕਅਪ ਕੈਂਪ 25 ਨੂੰ
Ad Position 24