23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਐਂਟੀ ਟੈਰਰਿਜ਼ਮ-ਡੇ ਮਨਾਇਆ <br/>

Ad Position 21
No active advertisement
ਅਜੀਤ ਡੈਸਕ 23-05-2026
ਬਰਨਾਲਾ, 22 ਮਈ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ. ਐੱਸ. ਐੱਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਸਥਾ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਪਿ੍ੰਸੀਪਲ ਡਾ. ਸਰਬਜੀਤ ਸਿੰਘ ਕੁਲਾਰ ਦੀ ਅਗਵਾਈ 'ਚ ਐਂਟੀ ਟੈਰਰਿਜ਼ਮ ਦਿਵਸ ਮਨਾਇਆ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਆਤੰਕਵਾਦ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਸਮਾਜ 'ਚ ਅਮਨ, ਭਾਈਚਾਰੇ ਤੇ ਏਕਤਾ ਦਾ ਸੰਦੇਸ਼ ਦੇਣਾ ਸੀ | ਇਸ ਦੌਰਾਨ ਵਿਦਿਆਰਥੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸ਼ਾਂਤੀ ਬਣਾਈ ਰੱਖਣ ਲਈ ਹਰ ਕਿਸਮ ਦੇ ਆਤੰਕਵਾਦ ਤੇ ਹਿੰਸਾ ਦਾ ਡਟ ਕੇ ਵਿਰੋਧ ਕਰਨ ਦੀ ਸਹੁੰ ਚੁੱਕੀ | ਇਸ ਮੌਕੇ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ: ਮਨਦੀਪ ਕੌਰ, ਪ੍ਰੋ: ਮਿੱਠੂ ਪਾਠਕ, ਪ੍ਰੋ: ਮਨਪ੍ਰੀਤ ਕੌਰ, ਡਾ: ਨਿਰਪਾਲ ਸਿੰਘ ਨੇ ਆਤੰਕਵਾਦ ਦੇ ਕਾਰਨਾਂ ਤੇ ਇਸ ਦੇ ਸਮਾਜ 'ਤੇ ਪੈਣ ਵਾਲੇ ਨਕਾਰਾਤਮਿਕ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਹੀ ਸਿੱਖਿਆ, ਨੈਤਿਕ ਮੁੱਲਾਂ ਅਤੇ ਮਨੁੱਖਤਾ ਦੇ ਰਾਹ 'ਤੇ ਤੁਰ ਕੇ ਦੇਸ਼ ਦੀ ਤਰੱਕੀ 'ਚ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਫੈਲ ਰਹੀ ਨਫ਼ਰਤ ਅਤੇ ਗ਼ਲਤ ਵਿਚਾਰਧਾਰਾ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ | ਉਪਰੰਤ ਕਾਲਜ ਵਿਖੇ ਮੋਮਬੱਤੀ ਮਾਰਚ ਕੱਢਿਆ | ਇਸ ਮੌਕੇ ਪ੍ਰੋ: ਅਮਨਦੀਪ ਕੌਰ, ਪ੍ਰੋ: ਸਵਰਨਜੀਤ ਕੌਰ, ਕਾਲਜ ਸਟਾਫ਼, ਐਨ. ਐਸ. ਐਸ. ਦੇ ਵਲੰਟੀਅਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਯੋਗਾ ਸੰਬੰਧੀ ਦਿੱਤੀ ਜਾਣਕਾਰੀ <br/> ਅਗਲੀ ਖ਼ਬਰ ਸ਼ਹਿਣਾ ਪੁਲਿਸ ਨੇ ਤਿੰਨ ਸਾਲਾਂ ਬਾਅਦ ਨਾਬਾਲਗ ਲੜਕੀ ਸਮੇਤ ਲੜਕੇ ਨੂੰ ਕੀਤਾ ਕਾਬੂ
Ad Position 24