ਭਦੌੜ, 22 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਭਦੌੜ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਸੰਬੰਧੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਲੈਕਚਰ ਕਰਵਾਇਆ | ਇਸ ਮੌਕੇ ਡਾ. ਦੀਪਕ ਸਿੰਗਲਾ ਤੇ ਉਨ੍ਹਾਂ ਦੇ ਸਹਿਯੋਗੀ ਲਖਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਉਮਰ ਵਿਚ ਸਭ ਤੋਂ ਜ਼ਿਆਦਾ ਲੋਕ ਨਸ਼ੇ ਦੇ ਸ਼ਿਕਾਰ ਹੁੰਦੇ ਹਨ | ਸ਼ੁਰੂਆਤ 'ਚ ਬੱਚੇ ਹੌਲੀ-ਹੌਲੀ ਛੋਟੇ ਰੂਪ ਵਿਚ ਮੌਜੂਦ ਨਸ਼ਿਆਂ ਦੇ ਪਦਾਰਥਾਂ ਦੇ ਆਦੀ ਹੁੰਦੇ ਹਨ ਅਤੇ ਫਿਰ ਇਸ ਦਲਦਲ 'ਚ ਧਸਦੇ ਚਲੇ ਜਾਂਦੇ ਹਨ ਅਤੇ ਇਸ ਤੋਂ ਪਿੱਛਾ ਛੁਡਾਉਣਾ ਅਸੰਭਵ ਹੈ | ਪ੍ਰੋਗਰਾਮ ਦੇ ਅਖੀਰ ਵਿਚ ਵਾਇਸ ਪਿ੍ੰਸੀਪਲ ਡਾ. ਵੰਦਨਾ ਸੁਖੀਜਾ ਤੇ ਸਟਾਫ਼ ਵਲੋਂ ਡਾ. ਦੀਪਕ ਸਿੰਗਲਾ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸੰਸਥਾ ਦੇ ਰੈੱਡ ਰੀਬਨ ਕਲੱਬ ਤੇ ਐਨ. ਐੱਸ. ਐੱਸ. ਯੂਨਿਟ ਵਲੋਂ ਜ਼ਿੰਮੇਵਾਰੀ ਸਮਝਦੇ ਹੋਏ ਇਹ ਉਪਰਾਲਾ ਕੀਤਾ ਗਿਆ ਹੈ | ਇਸ ਮੌਕੇ ਪ੍ਰੋ: ਭਿੰਦਰਜੀਤ ਕੌਰ, ਪ੍ਰੋ: ਸਿਮਰਜੀਤ ਕੌਰ, ਪ੍ਰੋ: ਜਸਪ੍ਰੀਤ ਸਿੰਘ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ |