23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪਾਰਟੀ ਉਮੀਦਵਾਰ ਵਾਰਡ ਵਾਸੀਆਂ ਦੀਆਂ ਉਮੀਦਾਂ 'ਤੇ ਹਮੇਸ਼ਾ ਖਰਾ ਉੱਤਰਨਗੇ-ਵਿਧਾਇਕ ਉੱਗੋਕੇ <br/>

Ad Position 21
No active advertisement
ਅਜੀਤ ਡੈਸਕ 23-05-2026
ਤਪਾ ਮੰਡੀ, 22 ਮਈ (ਪ੍ਰਵੀਨ ਗਰਗ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਨੂੰ ਤੇਜ਼ ਕੀਤਾ ਜਾ ਰਿਹਾ ਹੈ | ਇਸੇ ਤਹਿਤ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਵਾਰਡ ਨੰਬਰ-9 ਤੋਂ 'ਆਪ' ਉਮੀਦਵਾਰ ਅਮਨਦੀਪ ਕੌਰ ਪਤਨੀ ਸਾਬਕਾ ਕੌਂਸਲਰ ਹਰਦੀਪ ਸਿੰਘ ਪੋਪਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਨਗਰ ਕੌਂਸਲ ਚੋਣ ਜਿੱਤਣ 'ਤੇ ਪਾਰਟੀ ਉਮੀਦਵਾਰ ਵਾਰਡ ਵਾਸੀਆਂ ਦੀਆਂ ਉਮੀਦਾਂ 'ਤੇ ਹਮੇਸ਼ਾ ਖਰਾ ਉੱਤਰਨਗੇ | ਇਸ ਮੌਕੇ ਉਮੀਦਵਾਰ ਅਮਨਦੀਪ ਕੌਰ ਦੇ ਹੱਕ 'ਚ ਸਮਰਥਕਾਂ ਤੇ ਇਲਾਕਾ ਨਿਵਾਸੀਆਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ | ਉਨ੍ਹਾਂ ਕਿਹਾ ਕਿ ਸਾਡਾ ਵਾਰਡ, ਸਾਡਾ ਮਾਣ ਹੈ, ਜਿਸ ਦੇ ਵਿਕਾਸ ਲਈ ਅਤੇ ਵਾਰਡ ਦੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਵਾਰਡ ਵਾਸੀਆਂ ਵਲੋਂ ਦਿੱਤੇ ਮਾਣ ਸਤਿਕਾਰ ਸਦਕਾ ਉਹ ਇਕ ਵਾਰ ਫਿਰ ਚੋਣ ਮੈਦਾਨ ਵਿਚ ਉੱਤਰੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਉਨ੍ਹਾਂ ਨੂੰ ਚੰਗਾ ਸਹਿਯੋਗ ਤੇ ਸਮਰਥਨ ਮਿਲ ਰਿਹਾ ਹੈ | ਇਸ ਮੌਕੇ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਆਦਿ ਵੱਡੀ ਗਿਣਤੀ 'ਚ ਪਾਰਟੀ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਰਿਹਰਸਲ ਹੋਈ <br/> ਅਗਲੀ ਖ਼ਬਰ 'ਆਪ' ਉਮੀਦਵਾਰ ਗੁਰਮੇਲ ਕੌਰ ਨੇ ਚੋਣ ਮੁਹਿੰਮ ਭਖਾਈ
Ad Position 24