ਭਦੌੜ, 22 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਵਾਰਡ ਨੰ: 10 ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੇਬਲਜੀਤ ਸਿੰਘ ਹਨੀ ਨੂੰ ਚੋਣ ਪ੍ਰਚਾਰ ਦੌਰਾਨ ਵਾਰਡ ਵਾਸੀਆਂ ਵਲੋਂ ਭਰਵਾਂ ਇਕੱਠ ਕਰ ਕੇ ਲੱਡੂਆਂ ਨਾਲ ਤੋਲਿਆ | ਉਮੀਦਵਾਰ ਨੇਬਲਜੀਤ ਸਿੰਘ ਹਨੀ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦੇ ਹੋਏ ਮੈਨੂੰ ਵਾਰਡ ਵਾਸੀਆਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ ਤੇ ਆਉਣ ਵਾਲੇ ਦਿਨਾਂ 'ਚ ਵਾਰਡ ਵਿਚ ਲੋਕਾਂ ਲਈ ਮੁੱਢਲੀਆਂ ਸਹੂਲਤਾਂ ਨੂੰ ਪੂਰੀ ਤਰ੍ਹਾਂ ਲਾਗੂ ਕਰ ਕੇ ਵਿਕਾਸ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਇਸ ਸਮੇਂ ਭਾਜਪਾ ਸੂਬਾ ਆਗੂ ਬਲਵਿੰਦਰਪਾਲ ਸਿੰਘ ਹੈਪੀ, ਪ੍ਰਧਾਨ ਸਾਹਿਬ ਸਿੰਘ ਗਿੱਲ, ਦੀਪਕ ਕੁਮਾਰ, ਮੰਗਤ ਸਿੰਘ, ਕੁਲਦੀਪ ਸਿੰਘ, ਵਿਸ਼ਵ ਕੁਮਾਰ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ, ਹੈਪੀ ਬਾਂਸਲ, ਗੁਰਚਰਨ ਸਿੰਘ ਆਦਿ ਹਾਜ਼ਰ ਸਨ |