ਧਨੌਲਾ, 22 ਮਈ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਬਰਨਾਲਾ ਦੇ ਕਿੱਕ ਬਾਕਸਿੰਗ ਦੇ 8ਵੀਂ ਜਮਾਤ ਦੇ ਵਿਦਿਆਰਥੀ ਗੈਰੀ ਨੇ ਆਰਮੀ ਕੈਂਟ ਜਲੰਧਰ ਵਿਖੇ ਹੋਏ ਮੁਕਾਬਲੇ 'ਚ ਚਾਂਦੀ ਦਾ ਤਗਮਾ ਜਿੱਤਿਆ ਹੈ | ਮੁਕਾਬਲਿਆਂ 'ਚ ਲਗਪਗ 18 ਜ਼ਿਲਿ੍ਹਆਂ ਦੇ ਬੱਚਿਆਂ ਨੇ ਭਾਗ ਲਿਆ | ਸੰਸਥਾ ਦੇ ਵਿਦਿਆਰਥੀ ਗੈਰੀ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਆਪਣੇ ਪਿੰਡ ਤੇ ਜ਼ਿਲੇ੍ਹ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਅਮਰਜੀਤ ਸਿੰਘ ਚੀਮਾ, ਮੈਨੇਜਰ ਸੁਖਦੀਪ ਸਿੰਘ ਚੀਮਾ, ਪਿ੍ੰਸੀਪਲ ਮੈਡਮ ਸਿਮਰਨ ਕੌਰ ਨੇ ਵਿਦਿਆਰਥੀ ਗੈਰੀ, ਉਸ ਦੇ ਮਾਪਿਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ ਤੇ ਉਸ ਦਾ ਮੂੰਹ ਮਿੱਠਾ ਵੀ ਕਰਵਾਇਆ |