ਬਰਨਾਲਾ, 22 ਮਈ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਮਾਗਮ ਕਰਵਾਇਆ | ਇਸ ਮੌਕੇ ਪਿ੍ੰਸੀਪਲ ਡਾ. ਸੰਦੀਪ ਕੁਮਾਰ ਲੱਠ ਨੇ ਮੋਬਾਈਲ ਫ਼ੋਨ ਦੀ ਵਧ ਰਹੀ ਵਰਤੋਂ 'ਤੇ ਚਿੰਤਾ ਪ੍ਰਗਟਾਈ | ਉਨ੍ਹਾਂ ਨੇ ਬੱਚਿਆਂ ਨੂੰ ਛੁੱਟੀਆਂ ਦੌਰਾਨ ਮੋਬਾਈਲ ਦੀ ਵਰਤੋਂ ਘੱਟ ਕਰਨ (ਮੋਬਾਈਲ ਦੀ ਰੋਕਥਾਮ) ਦੀ ਸਲਾਹ ਦਿੱਤੀ | ਉਨ੍ਹਾਂ ਕਿਹਾ ਕਿ ਡਿਜੀਟਲ ਸਕਰੀਨ ਤੋਂ ਦੂਰ ਰਹਿ ਕੇ ਬੱਚਿਆਂ ਨੂੰ ਮੈਦਾਨੀ ਖੇਡਾਂ ਅਤੇ ਕਿਤਾਬਾਂ ਪੜ੍ਹਨ ਵੱਲ ਧਿਆਨ ਦੇਣਾ ਚਾਹੀਦਾ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਸਿਹਤਮੰਦ ਜੀਵਨ ਲਈ ਸੰਤੁਲਿਤ ਖ਼ੁਰਾਕ (ਬੈਲੈਂਸ ਡਾਈਟ) ਦੀ ਅਹਿਮੀਅਤ ਬਾਰੇ ਵੀ ਦੱਸਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੰਕ ਫੂਡ ਅਤੇ ਕੋਲਡ ਡਰਿੰਕਸ ਤੋਂ ਪਰਹੇਜ਼ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਵਿਚ ਘਰ ਦਾ ਬਣਿਆ ਪੌਸ਼ਟਿਕ ਖਾਣਾ, ਹਰੀਆਂ ਸਬਜ਼ੀਆਂ, ਫਲ ਅਤੇ ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ ਤਾਂ ਜੋ ਸਰੀਰ ਤੰਦਰੁਸਤ ਰਹੇ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |