22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਗਰ ਕੌਂਸਲ ਚੋਣਾਂ 'ਚ ਹੀ ਲੋਕ 'ਆਪ' ਸਰਕਾਰ ਨੂੰ ਹਰਾਉਣ ਦਾ ਮੁੱਢ ਬੰਨ੍ਹਣਗੇ-ਧੰਮੀ <br/>

Ad Position 21
No active advertisement
ਅਜੀਤ ਡੈਸਕ 23-05-2026
ਭਦੌੜ, 22 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 6 ਤੋਂ ਉਮੀਦਵਾਰ ਨਾਇਬ ਸਿੰਘ ਦੇ ਚੋਣ ਦਫ਼ਤਰ ਦਾ ਉਦਘਾਟਨ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਆਗੂ ਜਸਵੀਰ ਸਿੰਘ ਧੰਮੀ ਨੇ ਨਾਨਕਸਰ ਰੋਡ ਉਪਰ ਕੀਤਾ | ਪ੍ਰਧਾਨ ਜਸਵੀਰ ਸਿੰਘ ਧੰਮੀ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਢੇ ਚਾਰ ਸਾਲਾਂ ਦਾ ਕਾਰਜਕਾਲ ਤੁਹਾਡੀਆਂ ਅੱਖਾਂ ਦੇ ਸਾਹਮਣੇ ਹੈ | ਸਰਕਾਰ ਨੇ ਕਸਬੇ 13 ਵਾਰਡਾਂ ਅੰਦਰ ਕੁੱਝ ਵੀ ਅਜਿਹਾ ਨਹੀਂ ਕੀਤਾ, ਜਿਸ ਨਾਲ ਲੋਕਾਂ ਨੂੰ ਕੁੱਝ ਰਾਹਤ ਮਹਿਸੂਸ ਹੋਈ ਹੋਵੇ | ਉਨ੍ਹਾਂ ਕਿਹਾ ਕਿ ਸਰਕਾਰ ਕੁੱਝ ਮਹੀਨਿਆਂ ਦੀ ਮਹਿਮਾਨ ਹੈ ਜਿਸ ਤੋਂ ਲੋਕ ਖਹਿੜਾ ਛੁਡਾਉਣ ਦਾ ਮਨ ਬਣਾ ਚੁੱਕੇ ਹਨ ਜਿਸ ਦਾ ਮੁੱਢ ਨਗਰ ਕੌਂਸਲ ਚੋਣਾਂ ਅੰਦਰ ਬੰਨ੍ਹ ਦੇਣਗੇ | ਉਨ੍ਹਾਂ ਕਿਹਾ ਕਿ ਉਮੀਦਵਾਰ ਨਾਇਬ ਸਿੰਘ ਇਕ ਨੌਜਵਾਨ ਆਗੂ ਹੈ, ਜਿਸ ਅੰਦਰ ਲੋਕਾਂ ਦੀ ਸੇਵਾ ਕਰਨ ਦੀ ਭਾਵਨਾ ਹੈ ਤੇ ਹੌਸਲਾ ਵਧਾ ਕੇ ਵੱਡੀ ਲੀਡ ਨਾਲ ਜਿਤਾਓ | ਇਸ ਸਮੇਂ ਪ੍ਰਧਾਨ ਅਮਨਿੰਦਰ ਸਿੰਘ ਗੋਲਡੀ ਭੁੱਲਰ, ਪ੍ਰਧਾਨ ਬਲਵਿੰਦਰ ਸਿੰਘ ਲਧਰੋਈਆ, ਲਾਭ ਸਿੰਘ ਲਧਰੋਈਆ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੱਤਵਾਦ ਵਿਰੋਧੀ ਦਿਵਸ ਮੌਕੇ ਵਿਦਿਆਰਥੀਆਂ ਨੇ ਦਿੱਤਾ ਸ਼ਾਂਤੀ ਦਾ ਸੰਦੇਸ਼ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਸਮਾਗਮ ਕਰਵਾਇਆ <br/>
Ad Position 24