ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਜੈਪੁਰ-ਕੱਟੜਾ ਐਕਸਪ੍ਰੈੱਸਵੇਅ ਖ਼ਿਲਾਫ਼ 12 ਪਿੰਡਾਂ ਦੇ ਕਿਸਾਨਾਂ ਨੇ ਲਾਇਆ ਪੱਕਾ ਮੋਰਚਾ

Ad Position 21
No active advertisement
ਅਜੀਤ ਡੈਸਕ 24-05-2026

 ਟੱਲੇਵਾਲ, 23 ਮਈ (ਸੋਨੀ ਚੀਮਾ)- ਭਾਰਤ ਮਾਲਾ ਪ੍ਰੋਜੈਕਟ ਤਹਿਤ ਬਣ ਰਹੇ ਜੈਪੁਰ-ਕੱਟੜਾ ਐਕਸਪ੍ਰੈੱਸਵੇਅ ਲਈ ਐਕੁਆਇਰ ਕੀਤੀ ਜਾ ਰਹੀ ਕਿਸਾਨਾਂ ਦੀ ਜ਼ਮੀਨ ਦੇ ਪੂਰੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਰਨਾਲਾ ਦੇ 12 ਪਿੰਡਾਂ ਦੇ ਕਿਸਾਨਾਂ ਨੇ ਅੱਜ ਤੋਂ ਰਾਮਗੜ੍ਹ ਪੁਲ ਹੇਠ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ | ਰੋਡ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜ ਗਿੱਲ ਵਲੋਂ ਸਾਂਝੇ ਤੌਰ 'ਤੇ ਲਗਾਏ ਗਏ ਇਸ ਮੋਰਚੇ ਦੌਰਾਨ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ | ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਜ਼ਮੀਨ ਐਕੁਆਇਰ ਕੀਤੀ ਗਈ ਹੈ, ਜਿਸ ਨਾਲ ਕਈ ਕਿਸਾਨਾਂ ਦੀ ਜ਼ਮੀਨ ਦੇ ਟੋਟੇ ਹੋ ਗਏ ਹਨ ਅਤੇ ਉਨ੍ਹਾਂ ਦੀ ਖੇਤੀਬਾੜੀ ਪ੍ਰਣਾਲੀ ਨੂੰ ਵੱਡਾ ਨੁਕਸਾਨ ਪਹੁੰਚ ਰਿਹਾ ਹੈ | ਉਨ੍ਹਾਂ ਕਿਹਾ ਕਿ ਕਈ ਕਿਸਾਨਾਂ ਦੀ ਪਾਣੀ ਵਾਲੀ ਮੋਟਰ ਇਕ ਪਾਸੇ ਅਤੇ ਜ਼ਮੀਨ ਦੂਜੇ ਪਾਸੇ ਰਹਿ ਜਾਣ ਕਾਰਨ ਉਨ੍ਹਾਂ ਨੂੰ ਨਵੇਂ ਬੋਰ ਅਤੇ ਮੋਟਰਾਂ ਦਾ ਪ੍ਰਬੰਧ ਕਰਨਾ ਪਵੇਗਾ, ਜਿਸ ਨਾਲ ਪਹਿਲਾਂ ਹੀ ਕਰਜ਼ੇ ਹੇਠ ਦਬੇ ਕਿਸਾਨਾਂ 'ਤੇ ਹੋਰ ਆਰਥਿਕ ਬੋਝ ਪਵੇਗਾ | ਰੋਡ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਨਾਲ ਮੁਆਵਜ਼ੇ ਦੇ ਮਾਮਲੇ ਵਿਚ ਵਿਤਕਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਹਿਲਾਂ 65 ਲੱਖ ਰੁਪਏ ਪ੍ਰਤੀ ਕਿੱਲੇ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਹੁਣ ਕੇਵਲ 58 ਲੱਖ ਰੁਪਏ ਪ੍ਰਤੀ ਕਿੱਲੇ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਬਠਿੰਡਾ ਅਤੇ ਲੁਧਿਆਣਾ ਜ਼ਿਲਿ੍ਹਆਂ ਦੀ ਤਰਜ਼ 'ਤੇ ਘੱਟੋ-ਘੱਟ 85 ਲੱਖ ਰੁਪਏ ਪ੍ਰਤੀ ਕਿੱਲਾ ਮੁਆਵਜ਼ਾ ਦਿੱਤਾ ਜਾਵੇ | ਭਾਰਤੀ ਕਿਸਾਨ ਯੂਨੀਅਨ ਡਕੌਦਾ ਧਨੇਰ ਦੇ ਸੂਬਾ ਖ਼ਜ਼ਾਨਚੀ ਸਾਥੀ ਗੁਰਦੇਵ ਸਿੰਘ ਮਾਂਗੇਵਾਲ, ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਜੱਗਾ ਸਿੰਘ ਮਹਿਲ ਕਲਾਂ ਤੋ ਇਲਾਵਾ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਨਾਲ ਇਨਸਾਫ਼ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਅਤੇ ਵਿਸ਼ਾਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਐਕਸਪ੍ਰੈੱਸਵੇਅ ਕਾਰਨ ਖਾਲਾਂ, ਪਹੀਆਂ ਅਤੇ ਪਿੰਡਾਂ ਦੇ ਰਸਤੇ ਪ੍ਰਭਾਵਿਤ ਹੋਣ ਨਾਲ ਕਿਸਾਨਾਂ ਨੂੰ ਆਪਣੇ ਖੇਤਾਂ ਤੱਕ ਪਹੁੰਚਣ ਲਈ ਕਈ ਕਿੱਲੋਮੀਟਰ ਵਾਧੂ ਪੈਂਡਾ ਤਹਿ ਕਰਨਾ ਪਵੇਗਾ, ਜਿਸ ਨਾਲ ਖੇਤੀ ਦੀ ਲਾਗਤ ਹੋਰ ਵਧੇਗੀ | ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵਿਕਾਸ ਦੇ ਨਾਂਅ 'ਤੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਕਿਸਾਨਾਂ ਦੀ ਉਪਜਾਊ ਜ਼ਮੀਨ ਸਸਤੇ ਭਾਅ 'ਤੇ ਹਥਿਆ ਰਹੀ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਬਠਿੰਡਾ ਅਤੇ ਲੁਧਿਆਣਾ ਜ਼ਿਲਿ੍ਹਆਂ ਦੇ ਬਰਾਬਰ ਮੁਆਵਜ਼ਾ ਨਹੀਂ ਮਿਲਦਾ, ਉਦੋਂ ਤੱਕ ਮੋਰਚਾ ਲਗਾਤਾਰ ਜਾਰੀ ਰਹੇਗਾ | ਇਸ ਮੌਕੇ, ਸੱਤਪਾਲ ਸਿੰਘ ਸੋਹੀ ਸਹਿਜੜਾ, ਟਿੰਕੂ ਭਦੌੜ, ਸਤਨਾਮ ਸਿੰਘ ਮੂੰਮ, ਰਾਮ ਸਿੰਘ ਸ਼ਹਿਣਾ, ਰਾਮ ਸਿੰਘ ਗਹਿਲ, ਕੰਤਾ ਸਿੰਘ ਛੀਨੀਵਾਲ ਖ਼ੁਰਦ, ਪੰਮਾ ਫ਼ੌਜੀ, ਸਵਰਨ ਸਿੰਘ ਗੋਰਾ, ਜਮੇਰ ਸਿੰਘ, ਬਲੌਰ ਸਿੰਘ, ਦਿਆਲ ਸਿੰਘ ਅਤੇ ਚਰਨਜੀਤ ਸਿੰਘ ਮੂੰਮ ਸਮੇਤ 12 ਪਿੰਡਾਂ ਦੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘਪੁਰਾ ਸਾਹਿਬ ਪਿੰਡ ਕੁੱਬੇ ਵਿਖੇ ਬਾਬਾ ਗੁਰਥੜੀ ਅਤੇ ਪਿੰਡ ਦਰਮਿਆਨ ਵੱਡਾ ਟਕਰਾਅ ਹੋਣੋਂ ਟਲਿਆ <br/> ਅਗਲੀ ਖ਼ਬਰ ਸਫ਼ਾਈ ਸੇਵਕਾਂ ਦੇ ਵਫ਼ਦ ਵਲੋਂ ਰਿੰਕਾ ਕੁਤਬਾ ਦੀ ਅਗਵਾਈ ਹੇਠ ਮੁੱਖ ਮੰਤਰੀ ਨਾਲ ਗੱਲਬਾਤ <br/>
Ad Position 24
No active advertisement