ਤਪਾ ਮੰਡੀ, 23 ਮਈ (ਪ੍ਰਵੀਨ ਗਰਗ)-ਨਗਰ ਕੌਂਸਲ ਚੋਣਾਂ ਨੂੰ ਮੁੱਖ ਰੱਖਦਿਆਂ ਸੁਰੱਖਿਆ ਦੇ ਮੱਦੇਨਜ਼ਰ ਤਪਾ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ ਕੀਤੀ ਗਈ | ਹਾਈਟੈੱਕ ਨਾਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਮੈਡਮ ਨਵਦੀਪ ਕੌਰ ਚਾਹਲ ਨੇ ਦੱਸਿਆ ਕਿ ਪੁਲਿਸ ਵਲੋਂ ਨਗਰ ਕੌਂਸਲ ਚੋਣਾਂ ਨੂੰ ਮੁੱਖ ਰੱਖਦਿਆਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਆਖਿਆ ਕਿ ਪੁਲਿਸ ਵਲੋਂ ਚੋਣਾਂ ਮੌਕੇ ਹਰ ਹਾਲ 'ਚ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖੀ ਜਾਵੇਗੀ | ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਅਗਰ ਚੋਣਾਂ ਦੌਰਾਨ ਕੋਈ ਵੀ ਵਿਅਕਤੀ ਹੁੱਲੜਬਾਜ਼ੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |