ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਹੈਲਿਕਸ ਇੰਸਟੀਚਿਊਟ ਵਲੋਂ ਮਦਰ ਟੀਚਰ ਸਕੂਲ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 24-05-2026
ਬਰਨਾਲਾ, 23 ਮਈ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਨੂੰ ਹੈਲਿਕਸ ਇੰਸਟੀਚਿਊਟ ਵਲੋਂ ਉੱਤਰੀ ਖੇਤਰ ਵਿਚ ਸ਼ਾਨਦਾਰ ਅਕਾਦਮਿਕ ਭਾਗੀਦਾਰੀ ਅਤੇ ਪ੍ਰਦਰਸ਼ਨ ਲਈ 'ਐਕਸੀਲੈਂਸ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਜਾਣਕਾਰੀ ਪਿ੍ੰਸੀਪਲ ਦਲਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਸਕੂਲ ਨੇ ਹੈਲਿਕਸ ਪ੍ਰੀਖਿਆ ਵਿਚ 491 ਵਿਦਿਆਰਥੀਆਂ ਦੀ ਪ੍ਰਭਾਵਸ਼ਾਲੀ ਭਾਗੀਦਾਰੀ ਨਾਲ ਸਿੱਖਿਆ ਪ੍ਰਤੀ ਆਪਣੀ ਲਗਨ ਅਤੇ ਸਮਰਪਣ ਦਾ ਪ੍ਰਮਾਣ ਦਿੱਤਾ | ਇਨ੍ਹਾਂ ਵਿਚੋਂ 41 ਵਿਦਿਆਰਥੀਆਂ ਨੇ ਉਤਕਿ੍ਸ਼ਟ ਪ੍ਰਦਰਸ਼ਨ ਕਰਦਿਆਂ ਕੁੱਲ 67,100 ਦੀ ਨਕਦ ਰਾਸ਼ੀ, ਟਰਾਫ਼ੀਆਂ ਅਤੇ ਭਾਗੀਦਾਰੀ ਸਰਟੀਫਿਕੇਟ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਤੋਂ ਇਲਾਵਾ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਹਰ ਵਿਦਿਆਰਥੀ ਨੂੰ ਵੀ ਭਾਗੀਦਾਰੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਮਦਰ ਟੀਚਰ ਸਕੂਲ ਦੇ ਪ੍ਰਬੰਧਕਾਂ ਅਤੇ ਸਟਾਫ਼ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਸ਼ਾਨਦਾਰ ਉਪਲਬਧੀ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਮਿਹਨਤ ਅਤੇ ਸਹਿਯੋਗ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਮੁਕਾਬਲਿਆਂ 'ਚ ਜਿੱਤੇ ਤਗਮੇ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ
Ad Position 24
No active advertisement