ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਮੁਕਾਬਲਿਆਂ 'ਚ ਜਿੱਤੇ ਤਗਮੇ <br/>

Ad Position 21
No active advertisement
ਅਜੀਤ ਡੈਸਕ 24-05-2026
ਬਰਨਾਲਾ, 23 ਮਈ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿਚ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਇਹ ਮੁਕਾਬਲੇ ਬਰਨਾਲਾ ਕਲੱਬ ਵਿਖੇ ਕਰਵਾਏ ਗਏ | ਜਿਸ ਵਿਚੋਂ ਸੰਸਥਾ ਦੀ ਵਿਦਿਆਰਥਣ ਰਾਇਨਾ ਨੇ ਸੋਨ ਤਗਮਾ, ਸਮਰ ਸੂਦ ਨੇ ਚਾਂਦੀ, ਮੰਨਤ ਅਤੇ ਮੋਕਸ ਨੇ ਤਾਂਬੇ ਦੇ ਤਗਮੇ ਜਿੱਤੇ ਹਨ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪਿ੍ੰਸੀਪਲ ਸ਼ਾਲਿਨੀ ਕੌਸ਼ਲ ਨੇ ਹੋਣਹਾਰ ਵਿਦਿਆਰਥੀਆਂ ਦਾ ਸਕੂਲ ਪਹੁੰਚਣ 'ਤੇ ਸਨਮਾਨ ਕੀਤਾ ਤੇ ਕੋਚ ਸੁਖਦੇਵ ਸਿੰਘ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਫਨ ਡੇ ਮਨਾਇਆ <br/> ਅਗਲੀ ਖ਼ਬਰ ਹੈਲਿਕਸ ਇੰਸਟੀਚਿਊਟ ਵਲੋਂ ਮਦਰ ਟੀਚਰ ਸਕੂਲ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ <br/>
Ad Position 24
No active advertisement