01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਆਜ਼ਾਦ ਉਮੀਦਵਾਰ ਗੁਰਲੀਨ ਸੰਧੂ ਨੇ ਆਪਣੀ ਚੋਣ ਮੁਹਿੰਮ ਭਖਾਈ

Ad Position 21
No active advertisement
ਅਜੀਤ ਡੈਸਕ 24-05-2026
ਤਪਾ ਮੰਡੀ, 23 ਮਈ (ਪ੍ਰਵੀਨ ਗਰਗ)-26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ ਲਈ ਵਾਰਡ ਨੰਬਰ 11 ਤਪਾ ਤੋਂ ਆਜ਼ਾਦ ਉਮੀਦਵਾਰ ਬੀਬੀ ਗੁਰਲੀਨ ਕੌਰ ਸੰਧੂ ਪਤਨੀ ਕਾਲਾ ਚੱਠਾ ਚੋਣ ਮੈਦਾਨ ਵਿਚ ਹਨ ਅਤੇ ਉਨ੍ਹਾਂ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ ਅਤੇ ਉਹ ਆਪਣੇ ਸਮਰਥਕਾਂ ਨਾਲ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਵਾਰਡ ਵਾਸੀਆਂ ਵਲੋਂ ਉਨ੍ਹਾਂ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ | ਉਮੀਦਵਾਰ ਬੀਬੀ ਗੁਰਲੀਨ ਕੌਰ ਨੇ ਕਿਹਾ ਕਿ ਵਾਰਡ ਵਾਸੀਆਂ ਵਲੋਂ ਉਨ੍ਹਾਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਉਹ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਵਾਰਡ ਵਾਸੀ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਚੋਣ ਜਿੱਤਣ ਤੋਂ ਬਾਅਦ ਉਹ ਮੁਹੱਲੇ ਦਾ ਵਿਕਾਸ ਕਰਵਾਉਣ ਦੇ ਨਾਲ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਗੇ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 26 ਮਈ ਨੂੰ ਉਹ ਆਪਣਾ ਇਕ-ਇਕ ਕੀਮਤੀ ਵੋਟ ਉਨ੍ਹਾਂ ਦੇ ਚੋਣ ਨਿਸ਼ਾਨ ਬਾਲਟੀ ਤੇ ਮੋਹਰ ਲਗਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਨੇ ਮੁਨੀਸ਼ ਕੁਮਾਰ ਗਰਗ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ -ਮਾਮਲਾ ਭਾਜਪਾ ਅਤੇ ਆਜ਼ਾਦ ਉਮੀਦਵਾਰਾਂ ਦੇ ਨਾਮਜ਼ਦਗੀ ਕਾਗ਼ਜ਼ ਰੱਦ ਕਰਨ ਦਾ- ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ ਵਲੋਂ...
Ad Position 24
No active advertisement