ਬਰਨਾਲਾ, 23 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਦੇ ਵਾਰਡ ਨੰ: 46 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸੀਨੀਅਰ ਆਗੂ ਤੇਜਿੰਦਰ ਸਿੰਘ ਸੋਨੀ ਜਾਗਲ ਨੂੰ ਚੋਣ ਮੁਹਿੰਮ ਦੌਰਾਨ ਵਾਰਡ ਵਾਸੀਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਸੋਨੀ ਜਾਗਲ ਨੇ ਦੱਸਿਆ ਕਿ ਇਸ ਖੇਤਰ ਦਾ, ਜਿਨ੍ਹਾਂ ਵਿਚ ਵਿਕਾਸ ਹੋਇਆ ਹੈ, ਸਾਰਾ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਇਆ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਬਰਨਾਲਾ ਦੀ ਪਿਛਲੀ ਟਰਮ 'ਚ ਵਿਰੋਧੀ ਧਿਰ ਦਾ ਕੌਂਸਲਰ ਹੋਣ ਦੇ ਬਾਵਜੂਦ ਉਨ੍ਹਾਂ ਨੇ ਨਾ ਕੇਵਲ ਆਪਣੇ ਵਾਰਡ ਦੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਤੇ ਪ੍ਰਸ਼ਾਸਨ ਨਾਲ ਲੜਾੲਾੀ ਲੜੀ, ਬਲਕਿ ਉਹ ਹਮੇਸ਼ਾ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹੇ ਹਨ | ਦੂਸਰੇ ਪਾਸੇ ਸੱਤਾਧਾਰੀ ਧਿਰ ਦੇ ਆਗੂਆਂ ਨੇ ਤਾਂ ਲੋਕਾਂ ਦੀ ਸਾਰ ਤੱਕ ਨਹੀਂ ਲਈ | ਇਸੇ ਕਾਰਨ ਵਾਰਡ ਵਾਸੀ ਉਨ੍ਹਾਂ ਨੂੰ ਵੱਡੇ ਫ਼ਰਕ ਨਾਲ ਜਿਤਾਉਣਗੇ |