ਰੂੜੇਕੇ ਕਲਾਂ, 23 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ 'ਚ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੂੰ ਤੈਰਾਕੀ ਦੀ ਸਿਖਲਾਈ ਦੇਣ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤਾ | ਕੈਂਪ ਦੌਰਾਨ ਸੰਸਥਾ ਦੇ ਨਰਸਰੀ ਜਮਾਤ ਤੋਂ ਲੈ ਕੇ ਤੀਸਰੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸੰਸਥਾ ਦੇ ਮਾਡਰਨ ਸਵਿਮਿੰਗ ਪੂਲ ਵਿਖੇ ਤੈਰਾਕੀ ਕੋਚਾਂ ਨੇ ਵਿਦਿਆਰਥੀਆਂ ਨੂੰ ਤੈਰਨ ਦੇ ਮੁੱਢਲੇ ਗੁਣ ਤੇ ਤਰੀਕਿਆਂ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਪਾਣੀ 'ਚ ਤੈਰਨ ਸਮੇਂ ਆਪਣੀ ਤੇ ਦੂਜਿਆਂ ਦੀ ਸੁਰੱਖਿਆ ਸੰਬੰਧੀ ਸਾਵਧਾਨੀਆਂ ਤੇ ਨਿਯਮਾਂ ਤੋਂ ਜਾਣੂ ਕਰਵਾਇਆ | ਵਿਦਿਆਰਥੀਆਂ ਨੇ ਤੈਰਾਕੀ ਸਿਖਲਾਈ ਦੌਰਾਨ ਫੰਨੀ ਖੇਡਾਂ ਦਾ ਵੀ ਅਨੰਦ ਮਾਣਿਆ | ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਨੇ ਕਿਹਾ ਕਿ ਅਜਿਹੀਆਂ ਸਿਖਲਾਈਆਂ ਵਿਦਿਆਰਥੀਆਂ ਦੇ ਜੀਵਨ ਭਰ ਕੰਮ ਆਉਂਦੀਆਂ ਹਨ ਤੇ ਸਰਬਪੱਖੀ ਵਿਕਾਸ ਹੁੰਦਾ ਹੈ | ਕੁਦਰਤੀ ਆਫ਼ਤਾਂ ਸਮੇਂ ਤੈਰਾਕ ਵਿਅਕਤੀ ਸਮਾਜ ਦੀ ਸੇਵਾ ਕਰਦੇ ਹਨ | ਇਸ ਮੌਕੇ ਸੰਸਥਾ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |