ਤਪਾ ਮੰਡੀ, 24 ਮਈ (ਪ੍ਰਵੀਨ ਗਰਗ)-ਨਗਰ ਕੌਂਸਲ ਤਪਾ ਦੀਆਂ ਚੋਣਾਂ ਦੌਰਾਨ ਸਾਰੀਆਂ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਸਿਖ਼ਰਾਂ 'ਤੇ ਪਹੁੰਚਾ ਦਿੱਤਾ ਹੈ | ਜਿਸ ਤਹਿਤ ਭਾਜਪਾ ਹਲਕਾ ਇੰਚਾਰਜ ਭਦੌੜ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਵਲੋਂ ਸਾਥੀਆਂ ਸਣੇ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਤੂਫ਼ਾਨੀ ਦੌਰਾ ਕੀਤਾ | ਇਸ ਮੌਕੇ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ 'ਚ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਸਰਕਾਰ ਤੋਂ ਝੂਠੇ ਲਾਰਿਆਂ ਤੋਂ ਸਿਵਾਏ ਕੁੱਝ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਭਾਜਪਾ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਦੇ ਚੱਲਦਿਆਂ ਸਾਰੀਆਂ ਸੀਟਾਂ 'ਤੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ ਅਤੇ ਨਗਰ ਕੌਂਸਲ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਸਫ਼ਾਇਆ ਹੋ ਜਾਵੇਗਾ | ਇਸ ਮੌਕੇ ਭਾਜਪਾ ਤਪਾ ਦੇ ਮੰਡਲ ਪ੍ਰਧਾਨ ਅਸ਼ਵਨੀ ਬਹਾਵਲਪੁਰੀਆ, ਖੇਮਕਰਨ ਬਿੱਟੂ, ਹਰੀਸ਼ ਚੰਦਰ ਗੋਸ਼ਾ, ਸੁਖਦੀਪ ਸਿੰਘ ਧਾਲੀਵਾਲ, ਅਮਨ, ਅਰਪਿੰਦਰ ਸਿੰਘ ਧਾਲੀਵਾਲ, ਕੁਲਦੀਪ ਮਿੱਤਲ, ਗੁਰਦੇਵ ਸਿੰਘ ਮੱਕੜ ਆਦਿ ਵਾਰਡ ਵਾਸੀ ਮੌਜੂਦ ਸਨ |