ਰੂੜੇਕੇ ਕਲਾਂ, 24 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਸੰਸਥਾ ਦੇ ਚੇਅਰਮੈਨ ਰਿਸ਼ਵ ਜੈਨ, ਐਮ.ਡੀ. ਸੁਰੇਸ਼ ਬਾਂਸਲ ਦੀ ਅਗਵਾਈ 'ਚ ਨਿੰਬੂ ਦੇ ਫ਼ਾਇਦਿਆਂ ਅਤੇ ਵਰਤੋਂ ਸੰਬੰਧੀ ਜਾਣਕਾਰੀ ਦੇਣ ਲਈ ਲੈਮਨ ਡੇ ਮਨਾਇਆ ਗਿਆ | ਸੰਸਥਾ ਦੇ ਵਿਦਿਆਰਥੀਆਂ ਨੂੰ ਨਿੰਬੂ ਪਾਣੀ ਤਿਆਰ ਕਰਨ ਦੀ ਵਿਧੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਸੰਸਥਾ ਦੇ ਵਿਦਿਆਰਥੀਆਂ ਨੂੰ ਗਰਮੀ ਤੋਂ ਬਚਣ ਲਈ ਦੋ ਦਿਨ ਵਿਚ ਦੋ ਤਿੰਨ ਵਾਰ ਨਿੰਬੂ ਪਾਣੀ ਪੀਣ ਲਈ ਪ੍ਰੇਰਿਤ ਕੀਤਾ ਗਿਆ | ਬਾਜ਼ਾਰ ਵਿਚ ਮਿਲਣ ਵਾਲੇ ਕੋਲਡ ਡਰਿੰਕਸ ਅਤੇ ਜੰਕ ਫੂਡ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਲਈ ਸਿੱਖਿਅਤ ਕੀਤਾ ਗਿਆ | ਨਿੰਬੂ ਪਾਣੀ ਪੀਣ ਨਾਲ ਸਰੀਰ ਨੂੰ ਗਰਮੀ ਤੋਂ ਬੱਚਤ ਰਹਿੰਦੀ ਹੈ | ਜੋ ਕਿ ਸਾਡੇ ਸਰੀਰ ਦੇ ਪਾਚਨ ਤੰਤਰ ਨੂੰ ਠੀਕ ਰੱਖਦਾ ਹੈ | ਇਸ ਮੌਕੇ ਮੋਨਿਕਾ ਸਤੀਜਾ, ਅਕਾਦਮਿਕ ਡਾਇਰੈਕਟਰ ਸ੍ਰੀ ਸੁਨੀਲ ਸਤੀਜਾ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ |