18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਫਲੈਗ ਮਾਰਚ ਕੱਢਿਆ

Ad Position 21
No active advertisement
ਅਜੀਤ ਡੈਸਕ 25-05-2026
ਤਪਾ ਮੰਡੀ, 24 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਗਰ ਕੌਂਸਲ ਚੋਣਾਂ ਨੂੰ ਸ਼ਾਂਤਮਈ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੀ ਦੇਖ-ਰੇਖ ਹੇਠ ਇਲਾਕੇ ਭਰ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਇਸ ਸਬੰਧੀ ਐਸ.ਪੀ (ਡੀ) ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਸਬ ਡਵੀਜ਼ਨ ਤਪਾ 'ਚ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ | ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਣ ਲਈ ਪੁਲਿਸ ਵਲੋਂ ਸ਼ਹਿਰਾਂ ਦੇ ਮੁੱਖ ਰਸਤਿਆਂ, ਸੰਵੇਦਨਸ਼ੀਲ ਇਲਾਕਿਆਂ ਤੇ ਆਉਣ-ਜਾਣ ਵਾਲੇ ਸਾਰੇ ਰੂਟਾਂ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ | ਪੁਲਿਸ ਵਲੋਂ ਲਗਾਤਾਰ ਕਾਸੋ ਆਪ੍ਰੇਸ਼ਨ, ਸਰਚ ਅਭਿਆਨ ਤੇ ਫਲੈਗ ਮਾਰਚ ਕਰ ਕੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕੀਤੀ ਜਾ ਰਹੀ ਹੈ | ਇਸੇ ਤਹਿਤ ਸ਼ਹਿਰ ਵਿਚ ਅਸ਼ੋਕ ਸ਼ਰਮਾ ਐਸ.ਪੀ. (ਡੀ) ਦੀ ਅਗਵਾਈ ਹੇਠ ਡੀ.ਐਸ.ਪੀ. ਜਸਕਰਨ ਸਿੰਘ ਬਰਾੜ ਤੇ ਪੁਲਿਸ ਪਾਰਟੀ ਵਲੋਂ ਫਲੈਗ ਮਾਰਚ ਕੱਢਿਆ ਗਿਆ | ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਫਲੈਗ ਮਾਰਚ ਦਾ ਮੁੱਖ ਉਦੇਸ਼ ਲੋਕਾਂ ਵਿਚ ਵਿਸ਼ਵਾਸ ਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ, ਸ਼ਰਾਰਤੀ ਅਨਸਰਾਂ 'ਤੇ ਨਕੇਲ ਕੱਸਣਾ ਅਤੇ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਸੰਪੰਨ ਕਰਵਾਉਣਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ | ਇਸ ਮੌਕੇ ਡੀ.ਐਸ.ਪੀ ਮੈਡਮ ਜਸਵਿੰਦਰ ਕੌਰ, ਥਾਣਾ ਮੁਖੀ ਮੈਡਮ ਨਵਦੀਪ ਕੌਰ ਚਾਹਲ, ਥਾਣਾ ਮੁਖੀ ਇੰਸਪੈਕਟਰ ਹਰਸਿਮਰਨਜੀਤ ਸਿੰਘ ਭਦੌੜ, ਥਾਣਾ ਮੁਖੀ ਰੇਨੂ ਪਰੋਚਾ ਸ਼ਹਿਣਾ, ਥਾਣਾ ਮੁਖੀ ਸਰਬਜੀਤ ਸਿੰਘ ਟੱਲੇਵਾਲ, ਥਾਣਾ ਮੁਖੀ ਬਲਵਿੰਦਰ ਸਿੰਘ ਰੂੜੇਕੇ ਕਲਾਂ, ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਸਹਾਇਕ ਥਾਣੇਦਾਰ ਨਿੰਦਰਪਾਲ ਕੌਰ, ਸਹਾਇਕ ਥਾਣੇਦਾਰ ਹਰਵਿੰਦਰ ਪਾਲ ਸਿੰਘ, ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਸਹਾਇਕ ਥਾਣੇਦਾਰ ਗੁਰਪਿਆਰ ਸਿੰਘ, ਸਹਾਇਕ ਥਾਣੇਦਾਰ ਸਤਨਾਮ ਸਿੰਘ ਧਾਲੀਵਾਲ ਰੀਡਰ ਡੀ.ਐਸ.ਪੀ. ਤਪਾ, ਸਹਾਇਕ ਥਾਣੇਦਾਰ ਬਲਜੀਤ ਸਿੰਘ, ਸਹਾਇਕ ਥਾਣੇਦਾਰ ਅਤਿੰਦਰ ਸਿੰਘ ਰੀਡਰ ਐਸ.ਪੀ. ਬਰਨਾਲਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਹੌਰ ਵਿਖੇ ਕਰਿਆਨਾ ਸਟੋਰ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜਿਆ <br/> ਅਗਲੀ ਖ਼ਬਰ ਸੰਤ ਬਾਬਾ ਲੌਂਗਪੁਰੀ ਆਦਰਸ਼ ਸਕੂਲ ਦੇ ਕੋਰਸਾਂ 'ਚ ਨਿਯੁਕਤ ਹੋਏ ਵਿਦਿਆਰਥੀਆਂ ਦਾ ਸਨਮਾਨ <br/>
Ad Position 24