18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸਹੌਰ ਵਿਖੇ ਕਰਿਆਨਾ ਸਟੋਰ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜਿਆ <br/>

Ad Position 21
No active advertisement
ਅਜੀਤ ਡੈਸਕ 25-05-2026
ਮਹਿਲ ਕਲਾਂ, 24 ਮਈ (ਅਵਤਾਰ ਸਿੰਘ ਅਣਖੀ)-ਪਿੰਡ ਸਹੌਰ ਵਿਖੇ ਵੈਕਟਰ ਕਰਿਆਨਾ ਸਟੋਰ 'ਚ ਅਚਾਨਕ ਬਿਜਲੀ ਸਪਲਾਈ ਦੀ ਤਾਰ ਦੇ ਸ਼ਾਰਟ ਸਰਕਟ ਨਾਲ ਲੱਗੀ ਭਿਆਨਕ ਅੱਗ ਨੇ ਲੱਖਾਂ ਰੁਪਏ ਦਾ ਕਰਿਆਨੇ ਦਾ ਸਾਮਾਨ, ਫ਼ਰਿਜ, ਅਲਮਾਰੀਆਂ, ਕੰਪਿਊਟਰ ਕੰਡੇ ਅਤੇ ਨਕਦੀ ਅੱਗ ਦੀ ਭੇਟ ਚੜ੍ਹ ਗਏ | ਪੀੜਤ ਦੁਕਾਨਦਾਰ ਮੇਹਰ ਚੰਦ ਸਹੌਰ ਨੇ ਭਰੇ ਮਨ ਨਾਲ ਦੱਸਿਆ ਕਿ ਅੱਜ ਸਵੇਰੇ ਕਰੀਬ ਚਾਰ ਵਜੇ ਪਿੰਡ ਦੇ ਇੱਕ ਵਿਅਕਤੀ ਨੇ ਦੁਕਾਨ 'ਚੋਂ ਧੂੰਆਂ ਨਿਕਲਣ ਬਾਰੇ ਦੱਸਿਆ, ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਅੱਗ ਤੇਜ਼ੀ ਨਾਲ ਫੈਲਣ ਕਾਰਨ ਮਿੰਟਾਂ 'ਚ ਹੀ ਦੁਕਾਨ ਦਾ ਵੱਡਾ ਹਿੱਸਾ ਅੱਗ ਦੀ ਭੇਟ ਚੜ੍ਹ ਗਿਆ | ਗੰਭੀਰ ਸਥਿਤੀ ਨੂੰ ਵੇਖਦਿਆਂ ਤੁਰੰਤ ਗੁਰੂ ਘਰ ਦੇ ਸਪੀਕਰ ਤੋਂ ਗ੍ਰੰਥੀ ਸਾਹਿਬ ਨੇ ਘਟਨਾ ਸਬੰਧੀ ਲੋਕਾਂ ਨੂੰ ਸੂਚਿਤ ਕੀਤਾ | ਪਤਾ ਲੱਗਦਿਆਂ ਹੀ ਤੁਰੰਤ ਇਕੱਠੇ ਹੋਏ ਪਿੰਡ ਵਾਸੀਆਂ ਨੇ ਆਪੋ ਆਪਣੇ ਸਾਧਨਾ ਨਾਲ ਅੱਗ 'ਤੇ ਕਾਬੂ ਪਾਉਣ ਲਈ ਜੱਦੋ ਜਹਿਦ ਕੀਤੀ | ਇਸ ਦੌਰਾਨ ਅੱਗ ਬੁਝਾਊ ਵਿਭਾਗ ਦੀ ਫਾਇਰ ਬਿ੍ਗੇਡ ਗੱਡੀ ਵੀ ਮੌਕੇ 'ਤੇ ਪਹੁੰਚੀ ਅਤੇ ਕਰਮਚਾਰੀਆਂ ਨੇ ਕਾਫੀ ਮਿਹਨਤ ਨਾਲ ਅੱਗ 'ਤੇ ਕਾਬੂ ਪਾ ਕੇ ਨੇੜਲੇ ਘਰਾਂ ਦਾ ਹੋਰ ਵੱਡਾ ਨੁਕਸਾਨ ਹੋਣ ਤੋਂ ਬਚਾਅ ਲਿਆ | ਵੱਖ-ਵੱਖ ਆਗੂਆਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਅੱਗ ਨਾਲ ਹੋਏ ਭਾਰੀ ਨੁਕਸਾਨ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਦੁਬਾਰਾ ਆਪਣਾ ਕਾਰੋਬਾਰ ਸ਼ੁਰੂ ਕਰ ਕੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ |

Ad Position 22
No active advertisement
ਪਿਛਲੀ ਖ਼ਬਰ ਬੇਕਾਬੂ ਗੱਡੀ ਦਰੱਖ਼ਤ ਨਾਲ ਟਕਰਾਈ, ਮਾਂ-ਪੁੱਤਰ ਦੀ ਮੌਤ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਫਲੈਗ ਮਾਰਚ ਕੱਢਿਆ
Ad Position 24