18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਬੇਕਾਬੂ ਗੱਡੀ ਦਰੱਖ਼ਤ ਨਾਲ ਟਕਰਾਈ, ਮਾਂ-ਪੁੱਤਰ ਦੀ ਮੌਤ

Ad Position 21
No active advertisement
ਅਜੀਤ ਡੈਸਕ 25-05-2026
ਧਨੌਲਾ, 24 ਮਈ (ਜਤਿੰਦਰ ਸਿੰਘ ਧਨੌਲਾ)- ਨੇੜਲੇ ਪਿੰਡ ਬਡਬਰ ਵਿਖੇ ਹਰਮਨ ਢਾਬੇ ਦੇ ਨਜ਼ਦੀਕ ਚੰਡੀਗੜ੍ਹ ਤੋਂ ਬਠਿੰਡਾ ਪਰਤਦੇ ਸਮੇਂ ਇਕ ਬੋਲੈਰੋ ਗੱਡੀ ਦੇ ਅੱਗੇ ਬੇਸਹਾਰਾ ਪਸ਼ੂ ਆ ਜਾਣ ਉਪਰੰਤ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਜਾਣ ਕਾਰਨ ਮਾਤਾ ਸ੍ਰੀਮਤੀ ਸ਼ਕੁੰਤਲਾ ਦੇਵੀ ਅਤੇ ਉਨ੍ਹਾਂ ਦੇ ਪੁੱਤਰ ਅੰਮਿ੍ਤ ਪਾਲ ਗਰਗ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ | ਜਦਕਿ ਹਰਬੰਸ ਲਾਲ ਗੰਭੀਰ ਜ਼ਖ਼ਮੀ ਹੋ ਗਿਆ | ਥਾਣਾ ਧਨੌਲਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੋਲੈਰੋ ਗੱਡੀ ਚੰਡੀਗੜ੍ਹ ਤੋਂ ਬਠਿੰਡਾ ਵਾਪਸ ਪਰਤ ਰਹੀ ਸੀ ਕਿ ਹਰਮਨ ਢਾਬੇ ਦੇ ਨਜ਼ਦੀਕ ਇਕ ਬੇਸਹਾਰਾ ਪਸ਼ੂ ਗੱਡੀ ਦੇ ਅੱਗੇ ਆ ਗਿਆ | ਜਿਸ ਨੂੰ ਬਚਾਉਂਦਿਆਂ ਤੇਜ਼ ਰਫ਼ਤਾਰ ਗੱਡੀ ਦਰੱਖਤ ਨਾਲ ਜਾ ਟਕਰਾਈ ਤੇ ਮਾਂ ਪੁੱਤਰ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ, ਜਦਕਿ ਹਰਬੰਸ ਲਾਲ ਨੂੰ ਡੀ.ਐਮ.ਸੀ. ਲੁਧਿਆਣਾ ਦਾਖਲ ਕਰਵਾਇਆ ਗਿਆ ਹੈ | ਘਟਨਾ ਬਾਰੇ ਪਤਾ ਚਲਦਿਆਂ ਹੀ ਧਨੌਲਾ ਪੁਲਿਸ ਘਟਨਾ ਸਥਾਨ 'ਤੇ ਪੁੱਜ ਗਈ |
Ad Position 22
No active advertisement
ਪਿਛਲੀ ਖ਼ਬਰ ਇੰਜ ਦਵਿੰਦਰ ਪਿਸ਼ੌਰ ਵਲੋਂ ਸਮਾਜ ਸੇਵੀ ਭਾਨ ਸਿੰਘ ਜੱਸੀ ਦਾ ਸਨਮਾਨ <br/> ਅਗਲੀ ਖ਼ਬਰ ਸਹੌਰ ਵਿਖੇ ਕਰਿਆਨਾ ਸਟੋਰ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜਿਆ <br/>
Ad Position 24