19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪਿੰਡ ਤਾਜੋਕੇ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਅਪ੍ਰੇਸ਼ਨ ਕੈਂਪ ਲਾਇਆ <br/>

Ad Position 21
No active advertisement
ਅਜੀਤ ਡੈਸਕ 25-05-2026
ਤਪਾ ਮੰਡੀ, 24 ਮਈ (ਪ੍ਰਵੀਨ ਗਰਗ)-ਪਿੰਡ ਤਾਜੋਕੇ ਵਿਖੇ ਪ੍ਰੇਮ ਅੱਖਾਂ ਦਾ ਅਤੇ ਜਨਾਨਾ ਰੋਗਾਂ ਦਾ ਹਸਪਤਾਲ ਬਰਨਾਲਾ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਾਇਆ ਗਿਆ | ਇਸ ਕੈਂਪ ਦੌਰਾਨ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਲਾਭ ਪ੍ਰਾਪਤ ਕੀਤਾ | ਕੈਂਪ ਦੌਰਾਨ ਅੱਖਾਂ ਦੇ ਡਾ: ਰੁਪੇਸ਼ ਸਿੰਗਲਾ ਅਤੇ ਉਨ੍ਹਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ | ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਅੱਖਾਂ ਦੀਆਂ ਦਵਾਈਆਂ ਅਤੇ ਐਨਕਾਂ ਵੀ ਮੁਫ਼ਤ ਵੰਡੀਆਂ ਗਈਆਂ | ਡਾਕਟਰਾਂ ਦੀ ਟੀਮ ਵਲੋਂ ਲਗਭਗ 300 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 40 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਅਪਰੇਸ਼ਨ ਲਈ ਚੁਣਿਆ ਗਿਆ | ਕੈਂਪ ਦੌਰਾਨ ਮਰੀਜ਼ਾਂ ਨੂੰ ਅੱਖਾਂ ਦੀ ਸੰਭਾਲ ਅਤੇ ਸਮੇਂ ਸਿਰ ਇਲਾਜ ਸਬੰਧੀ ਜਾਗਰੂਕ ਵੀ ਕੀਤਾ ਗਿਆ | ਇਸ ਮੌਕੇ ਡੇਰਾ ਬਾਬਾ ਪੰਜਾਬ ਸਿੰਘ ਤਾਜੋਕੇ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ | ਇਸ ਮੌਕੇ ਡਾ: ਰੁਪੇਸ਼ ਸਿੰਗਲਾ ਨੇ ਕਿਹਾ ਕਿ ਸਮਾਜ ਸੇਵਾ ਦੇ ਉਦੇਸ਼ ਨਾਲ ਇਸ ਤਰ੍ਹਾਂ ਦੇ ਮੁਫ਼ਤ ਮੈਡੀਕਲ ਕੈਂਪ ਲਗਾਤਾਰ ਲਗਾਏ ਜਾਂਦੇ ਰਹਿਣਗੇ ਤਾਂ ਜੋ ਲੋੜਵੰਦ ਅਤੇ ਗ਼ਰੀਬ ਮਰੀਜ਼ ਸਮੇਂ ਸਿਰ ਆਪਣਾ ਇਲਾਜ ਕਰਵਾ ਸਕਣ | ਉਨ੍ਹਾਂ ਕਿਹਾ ਕਿ ਅੱਖਾਂ ਦੀਆਂ ਬਿਮਾਰੀਆਂ ਨੂੰ ਅਣਡਿੱਠਾ ਨਹੀਂ ਕਰਨਾ ਚਾਹੀਦਾ ਅਤੇ ਸਮੇਂ-ਸਮੇਂ 'ਤੇ ਅੱਖਾਂ ਦੀ ਜਾਂਚ ਕਰਵਾਉਣੀ ਬਹੁਤ ਜ਼ਰੂਰੀ ਹੈ |

Ad Position 22
No active advertisement
ਪਿਛਲੀ ਖ਼ਬਰ ਸਨੀ ਜੀ ਦਾ ਨਵਾਂ ਪੰਜਾਬੀ ਗੀਤ 'ਰਾਂਝਾ' ਸੰਦੀਪ ਕੁਰੜ ਵਲੋਂ ਰਿਲੀਜ਼ <br/> ਅਗਲੀ ਖ਼ਬਰ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਵਲੋਂ ਹੋਣਹਾਰ ਵਿਦਿਆਰਥਣ ਦਾ ਸਨਮਾਨ <br/>
Ad Position 24