19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਵਿਧਾਇਕ ਉੱਗੋਕੇ ਵਲੋਂ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਰੈਲੀਆਂ <br/>

Ad Position 21
No active advertisement
ਅਜੀਤ ਡੈਸਕ 25-05-2026
ਤਪਾ ਮੰਡੀ, 24 ਮਈ (ਪ੍ਰਵੀਨ ਗਰਗ)-ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਨਗਰ ਕੌਂਸਲ ਤਪਾ ਦੀ ਚੋਣਾਂ ਦੇ ਅੰਤਿਮ ਪੜਾਅ ਦੌਰਾਨ ਵਾਰਡ ਨੰਬਰ 5 ਤੋਂ ਆਪ ਦੀ ਉਮੀਦਵਾਰ ਡਾ: ਸੋਨਿਕਾ ਬਾਂਸਲ ਪਤਨੀ ਡਾ: ਬਾਲ ਚੰਦ ਬਾਂਸਲ, 7 ਤੋਂ ਆਪ ਦੀ ਉਮੀਦਵਾਰ ਦੀਪਿਕਾ ਮਿੱਤਲ ਪਤਨੀ ਦੀਪਕ ਕੁਮਾਰ ਗੱਗ ਅਤੇ ਵਾਰਡ ਨੰਬਰ 6 ਤੋਂ ਆਪ ਦੇ ਉਮੀਦਵਾਰ ਮਨੀਸ਼ ਗਰਗ ਦੇ ਹੱਕ ਵਿਚ ਚੋਣ ਰੈਲੀਆਂ ਕੀਤੀਆਂ | ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਆਖਿਆ ਕਿ ਉਨ੍ਹਾਂ ਪਹਿਲਾਂ ਵੀ ਬਿਨਾਂ ਭੇਦ-ਭਾਵ ਤੋਂ ਕਰੋੜਾਂ ਰੁਪਏ ਖ਼ਰਚ ਕਰ ਕੇ ਸ਼ਹਿਰ ਦਾ ਵਿਕਾਸ ਕਰਵਾਇਆ ਹੈ ਅਤੇ ਹੁਣ ਵੀ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਵਾਰਡਾਂ ਵਿਚ ਜੋ ਵੀ ਕੰਮ ਅਧੂਰੇ ਰਹਿੰਦੇ ਹਨ, ਉਨ੍ਹਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਪੂਰਾ ਕਰਵਾ ਦਿੱਤਾ ਜਾਵੇਗਾ | ਇਸ ਮੌਕੇ ਉਨ੍ਹਾਂ ਸਮੂਹ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪ ਉਮੀਦਵਾਰਾਂ ਦੇ ਹੱਕ 'ਚ ਵੱਧ ਤੋਂ ਵੱਧ ਵੋਟਾਂ ਪਾ ਕੇ ਕੌਂਸਲਰ ਬਣਾਉਣ ਤਾਂ ਜੋ ਸ਼ਹਿਰ ਦੀ ਨੁਹਾਰ ਨੂੰ ਬਦਲਿਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਿਸ਼ੂ ਰੰਗੀ ਵਲੋਂ ਚੋਣ ਪ੍ਰਚਾਰ ਤੇਜ਼ <br/> ਅਗਲੀ ਖ਼ਬਰ ਸਨੀ ਜੀ ਦਾ ਨਵਾਂ ਪੰਜਾਬੀ ਗੀਤ 'ਰਾਂਝਾ' ਸੰਦੀਪ ਕੁਰੜ ਵਲੋਂ ਰਿਲੀਜ਼ <br/>
Ad Position 24