19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

'ਆਪ' ਵਲੋਂ ਨਗਰ ਨਿਗਮ ਚੋਣਾਂ 'ਚ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਜਵਾਬ ਲੋਕ 2027 'ਚ ਦੇਣਗੇ- ਵਿਜੇ ਸਾਂਪਲਾ <br/>

Ad Position 21
No active advertisement
ਅਜੀਤ ਡੈਸਕ 25-05-2026
ਬਰਨਾਲਾ, 24 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ ਜਿੱਥੇ ਵੀ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਹੋ ਰਹੀਆਂ ਹਨ, ਉੱਥੇ ਆਮ ਆਦਮੀ ਪਾਰਟੀ ਵਲੋਂ ਸਿੱਧੇ-ਅਸਿੱਧੇ ਤਰੀਕੇ ਨਾਲ ਸੀਟਾਂ ਜਿੱਤਣ ਲਈ ਧੱਕਾ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਬਰਨਾਲਾ ਦੇ ਇੰਚਾਰਜ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ | ਸ੍ਰੀ ਸਾਂਪਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਬੁਨਿਆਦ ਝੂਠ 'ਤੇ ਟਿਕੀ ਹੋਈ ਹੈ, ਜਿਸ ਦਾ ਅੰਤ ਨਿਸ਼ਚਿਤ ਹੈ | ਇਸ ਪਾਰਟੀ ਵਲੋਂ ਕੀਤੇ ਜਾ ਰਹੇ ਧੱਕੇ ਦਾ ਜਵਾਬ ਪੰਜਾਬ ਦੇ ਸੂਝਵਾਨ ਲੋਕ 2027 ਵਿਚ ਦੇਣਗੇ ਅਤੇ ਇਸ ਨੂੰ ਸੱਤਾ ਤੋਂ ਲਾਂਭੇ ਕਰਨਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਜਿਸ ਢੰਗ ਬਰਨਾਲਾ ਨਗਰ ਨਿਗਮ ਦੇ ਵਾਰਡ ਨੰਬਰ 31 ਦੇ ਭਾਜਪਾ ਉਮੀਦਵਾਰ ਦੇ ਜ਼ਬਰਦਸਤੀ ਕਾਗ਼ਜ਼ ਰੱਦ ਕਰਵਾਏ ਗਏ ਹਨ, ਉਹ ਸਾਰੇ ਪੰਜਾਬ ਨੇ ਦੇਖਿਆ ਹੈ | ਇਸ ਲਈ ਬਰਨਾਲਾ ਦੇ ਲੋਕਾਂ ਵਲੋਂ ਹੀ ਇਸ ਪਾਰਟੀ ਦਾ ਤਖ਼ਤਾ ਪਲਟਣ ਦੀ ਸ਼ੁਰੂਆਤ ਕੀਤੀ ਜਾਵੇਗੀ | ਇਸ ਮੌਕੇ ਭਾਜਪਾ ਆਗੂ ਸੋਹਣ ਮਿੱਤਲ, ਲਲਿਤ ਮਹਾਜਨ, ਪ੍ਰੇਮ ਪ੍ਰੀਤਮ ਜਿੰਦਲ, ਦਰਸ਼ਨ ਸਿੰਘ ਨੈਣੇਵਾਲ ਸੂਬਾ ਪ੍ਰਧਾਨ ਭਾਜਪਾ ਕਿਸਾਨ ਮੋਰਚਾ, ਵਾਰੰਟ ਅਫ਼ਸਰ ਸ਼ਮਸ਼ੇਰ ਸਿੰਘ ਸੇਖੋਂ, ਡਾ: ਵਾਸੁਦੇਵ ਸ਼ਰਮਾ, ਹੌਲਦਾਰ ਬਸੰਤ ਸਿੰਘ ਉੱਗੋਕੇ, ਭੂਸ਼ਣ ਕੁਮਾਰ, ਗੁਰਦੇਵ ਸਿੰਘ ਮੱਕੜ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਭਾਜਪਾ ਉਮੀਦਵਾਰਾਂ ਲਈ ਪ੍ਰਚਾਰ ਕੀਤਾ <br/> ਅਗਲੀ ਖ਼ਬਰ ਆਜ਼ਾਦ ਉਮੀਦਵਾਰ ਧਰਮਪਾਲ ਸ਼ਰਮਾ ਨੂੰ ਲੱਡੂਆਂ ਨਾਲ ਤੋਲਿਆ <br/>
Ad Position 24