ਭਦੌੜ, 24 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਅੱਜ ਵਾਰਡ ਨੰਬਰ 2 ਤੋਂ ਉਮੀਦਵਾਰ ਰਾਕੇਸ਼ ਕੁਮਾਰ ਟੀਟੂ ਅਤੇ ਵਾਰਡ ਨੰਬਰ 10 ਤੋਂ ਉਮੀਦਵਾਰ ਨੇਬਲਜੀਤ ਸਿੰਘ ਹਨੀ ਦੇ ਹੱਕ ਵਿਚ ਪ੍ਰਚਾਰ ਕੀਤਾ | ਉਨ੍ਹਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਸੂਬੇ ਅੰਦਰ ਹਰ ਵਰਗ ਲਈ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਲੋਕ ਪੱਖੀ ਨੀਤੀਆਂ ਤੋਂ ਖ਼ੁਸ਼ ਹੋ ਕੇ ਲੋਕ ਭਾਰਤੀ ਜਨਤਾ ਪਾਰਟੀ ਨਾਲ ਜੁੜ ਰਹੇ ਹਨ ਤੇ ਇਨ੍ਹਾਂ ਚੋਣਾਂ ਵਿਚ ਪੂਰੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਸਮੂਹ ਵਾਰਡਾਂ ਅੰਦਰ ਚੋਣ ਲੜੀ ਜਾ ਰਹੀ ਹੈ ਇਨ੍ਹਾਂ ਉਪਰ ਪਾਰਟੀ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਸ ਸਮੇਂ ਸੀਨੀਅਰ ਆਗੂ ਬਦਲਵਿੰਦਰਪਾਲ ਸਿੰਘ ਹੈਪੀ, ਅਰਪਿੰਦਰ ਸਿੰਘ, ਪਲਵਿੰਦਰ ਸਿੰਘ, ਕੁਲਦੀਪ ਮਿੱਤਲ ਸਮੇਤ ਵੱਡੀ ਗਿਣਤੀ ਵਿਚ ਸਮਰਥਕ ਹਾਜ਼ਰ ਸਨ |