19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨਾਲ ਆਜ਼ਾਦ ਉਮੀਦਵਾਰਾਂ ਦੇ ਫਸੇ ਸਿੰਗ <br/>

Ad Position 21
No active advertisement
ਅਜੀਤ ਡੈਸਕ 25-05-2026
ਤਪਾ ਮੰਡੀ, 24 ਮਈ (ਵਿਜੇ ਸ਼ਰਮਾ)-ਨਗਰ ਕੌਂਸਲ ਦੀਆਂ 26 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆ ਨਗਰ ਕੌਂਸਲ ਦੇ ਕੁੱਝ ਵਾਰਡਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਸਿੱਧਾ ਮੁਕਾਬਲਾ ਆਜ਼ਾਦ ਉਮੀਦਵਾਰਾਂ ਦਾ ਨਾਲ ਹੋ ਰਿਹਾ ਹੈ | ਜਿਸ ਨੂੰ ਲੈ ਕੇ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਸ਼ਕਤੀ ਪ੍ਰਦਰਸ਼ਨ ਕਰਦਿਆਂ ਅੰਤਾਂ ਦੀ ਪੈ ਰਹੀ ਗਰਮੀ 'ਚ ਰੋਡ ਸ਼ੋਅ ਕੱਢਦਿਆਂ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ | ਸ਼ਹਿਰ ਦੇ ਵੋਟਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਵਾਰਡ ਨੰ: 5 ਵਿਚ ਦੋਵੇਂ ਧੜੱਲੇਦਾਰ ਪਰਿਵਾਰ ਚੋਣ ਮੈਦਾਨ ਵਿਚ ਹਨ | ਸਮੇਂ ਤੋਂ ਪਹਿਲਾਂ ਕੁੱਝ ਕਹਿਣਾ ਠੀਕ ਨਹੀਂ ਹੋਵੇਗਾ ਕਿਉਂਕਿ ਦੋਵੇਂ ਪਰਿਵਾਰਾਂ ਦੇ ਉਮੀਦਵਾਰ ਚੋਣ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ ਅਤੇ ਦੋਵੇਂ ਉਮੀਦਵਾਰਾਂ ਦੇ ਸਮਰਥਕਾਂ ਦਾ ਵੱਕਾਰ ਦਾਅ 'ਤੇ ਲੱਗਿਆ ਹੋਇਆ ਹੈ | ਜਿਸ ਕਰ ਕੇ ਇਹ ਵਾਰਡ ਹਾਟ ਸ਼ੀਟ ਕਰ ਕੇ ਚਰਚਾ ਵਿਚ ਹੈ | ਇਸੇ ਤਰ੍ਹਾਂ ਹੀ ਵਾਰਡ ਨੰ: 7 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਸਿੱਧਾ ਮੁਕਾਬਲਾ ਆਜ਼ਾਦ ਉਮੀਦਵਾਰ ਨਾਲ ਹੈ ਅਤੇ ਸਥਿਤੀ ਕਿਸੇ ਵੇਲੇ ਪਲਟ ਸਕਦੀ ਹੈ | ਇਸੇ ਤਰ੍ਹਾਂ ਵਾਰਡ ਨੰ: 8 ਵਿਚ ਚਿਕੋਨਾ ਮੁਕਾਬਲਾ ਹੋਣ ਦੀ ਸੰਭਾਵਨਾ ਹੈ, ਵਾਰਡ ਨੰ: 11 ਵਿਚ ਆਮ ਆਦਮੀ ਪਾਰਟੀ ਦਾ ਮੁਕਾਬਲਾ ਆਜ਼ਾਦ ਉਮੀਦਵਾਰ ਨਾਲ ਫਸਿਆ ਹੋਇਆ ਹੈ | ਇਸੇ ਤਰ੍ਹਾਂ ਵਾਰਡ ਨੰਬਰ ਵਾਰਡ 6 ਦੇ ਵਿਚ ਭਾਜਪਾ, ਆਮ ਆਦਮੀ ਪਾਰਟੀ ਅਤੇ ਆਜ਼ਾਦ ਉਮੀਦਵਾਰ ਵਿਚਕਾਰ ਤਿਕੋਣਾ ਮੁਕਾਬਲਾ ਬਣਿਆ ਹੋਇਆ ਹੈ | ਬੁੱਧੀਜੀਵੀਆਂ ਨੇ ਦੱਸਿਆ ਕਿ ਵਾਰਡ ਨੰ: 10, 15, 4 ਵਿਚੋਂ ਦੋ ਆਜ਼ਾਦ ਉਮੀਦਵਾਰਾਂ ਅਤੇ ਇਕ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਦੀ ਸਥਿਤੀ ਵਧੀਆ ਬਣੀ ਹੋਈ ਹੈ | ਪ੍ਰਚਾਰ ਦੇ ਅਖੀਰਲੇ ਦਿਨ ਉਮੀਦਵਾਰਾਂ ਵਲੋਂ ਆਪੋ ਆਪਣੇ ਵਾਰਡਾਂ ਵਿਚ ਰੋਡ ਸ਼ੋਅ ਕੱਢ ਕੇ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ ਜਿਨ੍ਹਾਂ ਨੂੰ ਵੋਟਰਾਂ ਵਲੋਂ ਲੱਡੂਆਂ ਅਤੇ ਕੇਲਿਆਂ ਨਾਲ ਤੋਲਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨਾਲ ਆਜ਼ਾਦ ਉਮੀਦਵਾਰਾਂ ਦੇ ਫਸੇ ਸਿੰਗ <br/> ਅਗਲੀ ਖ਼ਬਰ ਐਡਵੋਕੇ ਰਾਹੀ ਨੇ ਜਸਵੀਰ ਧੰਮੀ ਤੇ ਕਰਮਜੀਤ ਘੁੱਗੀ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/>
Ad Position 24