19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਕਾਂਗਰਸੀ ਉਮੀਦਵਾਰ ਸਮੂਹ ਵਾਰਡਾਂ ਅੰਦਰ ਜਿੱਤ ਪ੍ਰਾਪਤ ਕਰਨਗੇ - ਬੀਬੀ ਬਾਲੀਆ <br/>

Ad Position 21
No active advertisement
ਅਜੀਤ ਡੈਸਕ 25-05-2026
ਭਦੌੜ, 24 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-26 ਮਈ ਨਗਰ ਕੌਂਸਲ ਭਦੌੜ ਦੀਆਂ ਹੋਣ ਜਾ ਰਹੀਆਂ ਚੋਣਾਂ ਲਈ ਕਾਂਗਰਸ ਦੀ ਸੂਬਾ ਆਗੂ ਸੁਰਿੰਦਰ ਕੌਰ ਬਾਲੀਆ ਨੇ ਅੱਜ ਵਾਰਡ ਨੰ: 9 ਤੋਂ ਗੁਰਮੀਤ ਕੌਰ, ਵਾਰਡ ਨੰ: 10 ਤੋਂ ਗੋਕਲ ਸਿੰਘ, ਵਾਰਡ ਨੰ: 13 ਗੁਰਪ੍ਰੀਤ ਸਿੰਘ ਦੇ ਹੱਕ ਵਿਚ ਪ੍ਰਚਾਰ ਕੀਤਾ | ਬੀਬੀ ਸੁਰਿੰਦਰ ਕੌਰ ਬਾਲੀਆ ਨੇ ਪ੍ਰਚਾਰ ਦੌਰਾਨ ਕਿਹਾ ਸੂਬੇ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰ ਸਕਣ ਕਾਰਨ ਲੋਕਾਂ ਵਿਚੋਂ ਆਪਣਾ ਆਧਾਰ ਗਵਾ ਚੁੱਕੀ ਹੈ, ਭਦੌੜ ਨਗਰ ਕੌਂਸਲ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਆਪ ਦੇ ਉਮੀਦਵਾਰਾਂ ਉਪਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ ਕਿਉਂਕਿ ਕਸਬੇ ਦੇ ਸਮੂਹ ਵਾਰਡਾਂ ਅੰਦਰ ਜਾ ਕੇ ਦੇਖਿਆ ਗਿਆ ਕਿ ਵਾਰਡ ਅੰਦਰ ਵਿਕਾਸ ਕਾਰਜਾਂ ਦਾ ਕੋਈ ਨਾਮੋ ਨਿਸ਼ਾਨ ਨਹੀਂ ਹੈ ਜਿਸ ਕਾਰਨ ਲੋਕ ਸਰਕਾਰ ਤੋਂ ਪੂਰੀ ਤਰ੍ਹਾਂ ਨਾਖ਼ੁਸ਼ ਹਨ | ਇਸ ਸਮੇਂ ਸੀਨੀਅਰ ਆਗੂ ਅਮਰਜੀਤ ਸਿੰਘ ਜੀਤਾ, ਅਮਰਜੀਤ ਸਿੰਘ ਚੇਲਾ, ਤਰਸੇਮ ਲਾਲ ਬੱਬੂ, ਨਾਹਰ ਸਿੰਘ ਔਲਖ ਅਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਨੀਸ਼ ਕੁਮਾਰ ਬਾਂਸਲ ਦੀ ਚੋਣ ਮੁਹਿੰਮ ਨੂੰ ਵੋਟਰਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ <br/> ਅਗਲੀ ਖ਼ਬਰ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>
Ad Position 24