19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਬੂਟਾ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ <br/>

Ad Position 21
No active advertisement
ਅਜੀਤ ਡੈਸਕ 25-05-2026
ਧਨੌਲਾ, 24 ਮਈ (ਜਤਿੰਦਰ ਸਿੰਘ ਧਨੌਲਾ)-ਵਾਰਡ ਨੰਬਰ 11 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੂਟਾ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਵਾਰਡ ਦੇ ਵੋਟਰਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਵੱਡੀ ਗਿਣਤੀ ਵਿਚ ਪੁਰਸ਼ ਅਤੇ ਅÏਰਤਾਂ ਦੇ ਕਾਫ਼ਲੇ ਸਮੇਤ ਬੂਟਾ ਸਿੰਘ ਨੇ ਵਾਰਡ ਦੇ ਇੱਕ-ਇੱਕ ਘਰ ਜਾ ਕੇ ਵੋਟਾਂ ਮੰਗੀਆਂ | ਜ਼ਿਕਰਯੋਗ ਹੈ ਕਿ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਬੂਟਾ ਸਿੰਘ ਢਿੱਲੋਂ ਨੂੰ ਟਰੱਕ ਯੂਨੀਅਨ ਦਾ ਪ੍ਰਧਾਨ ਦੀ ਥਾਪਿਆ ਹੋਇਆ ਹੈ | ਇਲੈੱਕਸ਼ਨ ਦੇ ਮੁਢਲੇ ਦਿਨਾਂ ਤੋਂ ਹੀ ਹਰਿੰਦਰ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਇਸ ਚੋਣ ਨੂੰ ਵੱਕਾਰੀ ਚੋਣ ਵਜੋਂ ਲੜਿਆ ਜਾ ਰਿਹਾ ਹੈ | ਅਗਵਾੜ ਪੱਤੀ ਬੰਗੇਹਰ ਜੱਟਾਂ ਦੇ ਪਤਵੰਤੇ ਪੁਰਸ਼ ਭਾਵੇਂ ਵੱਖ-ਵੱਖ ਪਾਰਟੀਆਂ ਨਾਲ ਸੰਬੰਧ ਰੱਖਦੇ ਹਨ | ਪ੍ਰੰਤੂ ਬੂਟਾ ਸਿੰਘ ਦੀ ਚੋਣ ਨੂੰ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਸਮਰਥਨ ਦੇ ਰਹੇ ਹਨ ਅਤੇ ਘਰ-ਘਰ ਜਾ ਕੇ ਜਿੱਤ ਯਕੀਨੀ ਬਣਾਉਣ ਲਈ ਜ਼ੋਰ ਅਜ਼ਮਾਈ ਕਰ ਰਹੇ ਹਨ | ਜਿਸ ਤੋਂ ਗੱਲ ਦਾਅਵੇ ਨਾਲ ਆਖੀ ਜਾ ਸਕਦੀ ਹੈ ਕਿ ਬੂਟਾ ਸਿੰਘ ਚੋਣ ਮੁਹਿੰਮ ਸਿਖ਼ਰਾਂ 'ਤੇ ਹੈ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਉਮੀਦਵਾਰ ਦੀਪਇੰਦਰ ਕੌਰ ਦੇ ਹੱਕ 'ਚ ਕੇਵਲ ਸਿੰਘ ਢਿੱਲੋਂ ਵਲੋਂ ਚੋਣ ਪ੍ਰਚਾਰ <br/> ਅਗਲੀ ਖ਼ਬਰ ਅਕਾਲੀ ਉਮੀਦਵਾਰ ਬਿੱਟੂ ਦੀਵਾਨਾ ਦੇ ਹੱਕ 'ਚ ਕੱਢਿਆ ਵਿਸ਼ਾਲ ਰੋਡ ਸ਼ੋਅ <br/>
Ad Position 24