19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਭਾਜਪਾ ਉਮੀਦਵਾਰ ਦੀਪਇੰਦਰ ਕੌਰ ਦੇ ਹੱਕ 'ਚ ਕੇਵਲ ਸਿੰਘ ਢਿੱਲੋਂ ਵਲੋਂ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 25-05-2026
ਬਰਨਾਲਾ, 24 ਮਈ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਨਗਰ ਨਿਗਮ ਦੇ ਵਾਰਡ ਨੰਬਰ-15 ਤੋਂ ਭਾਜਪਾ ਉਮੀਦਵਾਰ ਬੀਬੀ ਦੀਪਇੰਦਰ ਕੌਰ (ਪਤਨੀ ਜਸਵੀਰ ਸਿੰਘ ਗੱਖੀ) ਦੇ ਹੱਕ 'ਚ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਢਿੱਲੋਂ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਇੱਕ ਬਦਲਾਅ ਦੀ ਆਸ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਵਿਚ ਲਿਆਂਦਾ ਸੀ ਪਰ ਇਸ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ 'ਚ ਪੰਜਾਬ ਨੂੰ ਕੰਗਾਲ ਬਣਾ ਕੇ ਰੱਖ ਦਿੱਤਾ ਹੈ | ਇਸ ਸਰਕਾਰ ਤੋਂ ਅੱਜ ਸੂਬੇ ਦਾ ਹਰ ਵਰਗ ਦੁਖੀ ਅਤੇ ਆਪਣੀਆਂ ਮੰਗਾਂ ਲਈ ਸੜਕਾਂ 'ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ | ਸ: ਢਿੱਲੋਂ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਵਲੋਂ ਬਰਨਾਲਾ ਨੂੰ ਜ਼ਿਲ੍ਹਾ ਬਣਾਇਆ ਗਿਆ ਸੀ, ਉਸੇ ਤਰ੍ਹਾਂ 2027 ਵਿਚ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਬਰਨਾਲਾ ਨੂੰ ਵਿਕਾਸ ਅਤੇ ਸੁੰਦਰਤਾ ਪੱਖੋ ਪੰਜਾਬ ਦਾ ਪਹਿਲੇ ਨੰਬਰ ਦਾ ਸ਼ਹਿਰ ਬਣਾਇਆ ਜਾਵੇਗਾ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਵਾਰਡ ਨੰਬਰ 15 ਤੋਂ ਬੀਬੀ ਦੀਪਇੰਦਰ ਕੌਰ ਨੂੰ ਜਿਤਾਇਆ ਜਾਵੇ ਤਾਂ ਜੋ ਇਸ ਵਾਰਡ ਵਿਚ ਸਰਬਪੱਖੀ ਵਿਕਾਸ ਹੋ ਸਕੇ | ਇਸ ਮੌਕੇ ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਧਰਮ ਸਿੰਘ ਫ਼ੌਜੀ, ਗੁਰਜਿੰਦਰ ਸਿੰਘ ਪੱਪੀ ਸੰਧੂ, ਜੱਗਾ ਸਿੰਘ ਮਾਨ, ਕੁਲਦੀਪ ਸਿੰਘ ਧਾਲੀਵਾਲ, ਮੱਖਣ ਸਿੰਘ ਧਨੌਲਾ, ਗੁਰਪ੍ਰੀਤ ਸਿੰਘ, ਦੀਪ ਸੰਘੇੜਾ, ਹੈਪੀ ਢਿੱਲੋਂ ਤੋਂ ਇਲਾਵਾ ਵੱਡੀ ਗਿਣਤੀ ਵਾਰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਰਸ਼ਾਂ ਅਤੇ ਔਰਤਾਂ ਵਲੋਂ ਖ਼ੁਦ ਚਲਾਈ ਜਾ ਰਹੀ ਕੁਲਦੀਪ ਕੌਰ ਦੇ ਹੱਕ 'ਚ ਚੋਣ ਮੁਹਿੰਮ <br/> ਅਗਲੀ ਖ਼ਬਰ ਬੂਟਾ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ <br/>
Ad Position 24