19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

'ਆਪ', ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਵੱਡੇ ਆਗੂਆਂ ਨੇ ਚੋਣ ਪ੍ਰਚਾਰ 'ਚ ਲਗਾਈ ਪੂਰੀ ਤਾਕਤ <br/>

Ad Position 21
No active advertisement
ਅਜੀਤ ਡੈਸਕ 25-05-2026
ਬਰਨਾਲਾ, 24 ਮਈ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਨਗਰ ਨਿਗਮ ਦੀਆਂ ਚੋਣਾਂ ਸੰਬੰਧੀ ਪ੍ਰਚਾਰ ਆਪਣੇ ਅਖੀਰਲੇ ਅਤੇ ਸਭ ਤੋਂ ਅਹਿਮ ਪੜਾਅ 'ਚ ਪਹੁੰਚ ਚੁੱਕਾ ਹੈ | ਵੋਟਿੰਗ ਦਾ ਸਮਾਂ ਨੇੜੇ ਆਉਂਦਿਆਂ ਹੀ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਵੱਡੇ ਆਗੂਆਂ ਨੇ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੂਰੀ ਤਾਕਤ ਝੋਕ ਦਿੱਤੀ ਹੈ | ਉਨ੍ਹਾਂ ਵਲੋਂ ਗਲੀਆਂ, ਮੁਹੱਲਿਆਂ ਅਤੇ ਵਾਰਡਾਂ ਵਿਚ ਹੁੰਦੀਆਂ ਨੁੱਕੜ ਮੀਟਿੰਗਾਂ ਅਤੇ ਘਰ-ਘਰ ਜਾ ਕੇ ਮੰਗੀਆਂ ਜਾ ਰਹੀਆਂ ਵੋਟਾਂ ਨੇ ਸ਼ਹਿਰ ਦਾ ਸਿਆਸੀ ਪਾਰਾ ਸਿਖ਼ਰਾਂ 'ਤੇ ਪਹੁੰਚਾ ਦਿੱਤਾ ਹੈ | ਜ਼ਿਕਰਯੋਗ ਹੈ ਕਿ ਸ਼ਹਿਰ ਦੇ ਬਹੁਤ ਸਾਰੇ ਵਾਰਡਾਂ ਵਿਚ ਉਮੀਦਵਾਰਾਂ ਵਿਚਕਾਰ ਸਖ਼ਤ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਹਰ ਰਾਜਨੀਤਕ ਪਾਰਟੀ ਦੀ ਸ਼ਾਖ਼ ਦਾਅ 'ਤੇ ਲੱਗੀ ਹੋਈ ਹੈ | ਸੱਤਾਧਾਰੀ ਆਮ ਆਦਮੀ ਪਾਰਟੀ ਲਈ ਇਹ ਚੋਣਾਂ ਵੱਕਾਰ ਦਾ ਸਵਾਲ ਹਨ | ਇਸੇ ਕਾਰਨ ਪਾਰਟੀ ਦੇ ਉਮੀਦਵਾਰਾਂ ਦੀ ਬੇੜੀ ਪਾਰ ਲਾਉਣ ਲਈ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਖ਼ੁਦ ਮੋਰਚਾ ਸੰਭਾਲਿਆ ਹੋਇਆ ਹੈ | ਉਹ ਨਾ ਸਿਰਫ਼ ਵਾਰਡਾਂ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਹਨ, ਸਗੋਂ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਵੀ ਕਾਇਮ ਕਰ ਰਹੇ ਹਨ | ਸੰਸਦ ਮੈਂਬਰ ਮੀਤ ਹੇਅਰ ਦੀ ਧਰਮ ਪਤਨੀ ਡਾ. ਗੁਰਵੀਨ ਕੌਰ ਵੀ ਵੱਖ-ਵੱਖ ਵਾਰਡਾਂ ਵਿਚ ਉਤਰ ਕੇ ਅÏਰਤ ਵੋਟਰਾਂ ਨੂੰ ਲਾਮਬੰਦ ਕਰ ਰਹੇ ਹਨ | ਪਾਰਟੀ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ ਵਲੋਂ ਵੀ 'ਆਪ' ਉਮੀਦਵਾਰਾਂ ਦੇ ਹੱਕ ਵਿਚ ਮਾਹੌਲ ਸਿਰਜਣ ਲਈ ਪੂਰੀ ਤਾਕਤ ਝੋਕੀ ਜਾ ਰਹੀ ਹੈ | ਦੂਜੇ ਪਾਸੇ ਵਿਰੋਧੀ ਧਿਰਾਂ ਵੀ ਕਿਸੇ ਪੱਖੋਂ ਘੱਟ ਨਹੀਂ ਦਿਖਾਈ ਦੇ ਰਹੀਆਂ | ਕਾਂਗਰਸ ਪਾਰਟੀ ਦੀ ਕਮਾਨ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਥ ਹੈ | ਕਾਲਾ ਢਿੱਲੋਂ ਦੀ ਸ਼ਹਿਰੀ ਵੋਟਰਾਂ ਵਿਚ ਚੰਗੀ ਪੈਂਠ ਮੰਨੀ ਜਾਂਦੀ ਹੈ ਅਤੇ ਉਨ੍ਹਾਂ ਦਾ ਸਾਥ ਦੇਣ ਲਈ ਆਬਜ਼ਰਵਰ ਵਜੋਂ ਪੁੱਜੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਹੋਰ ਬਹੁਤ ਸਾਰੇ ਸੀਨੀਅਰ ਆਗੂ ਵੀ ਲਗਾਤਾਰ ਡਟੇ ਹੋਏ ਹਨ | ਭਾਰਤੀ ਜਨਤਾ ਪਾਰਟੀ ਸ਼ਹਿਰੀ ਖੇਤਰ ਦੀ ਪਾਰਟੀ ਹੋਣ ਕਾਰਨ ਇਨ੍ਹਾਂ ਚੋਣਾਂ ਨੂੰ ਆਪਣੇ ਲਈ ਬਹੁਤ ਅਹਿਮ ਮੰਨ ਕੇ ਚੱਲ ਰਹੀ ਹੈ | ਭਾਜਪਾ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਪੂਰੀ ਵਾਹ ਲਾਈ ਹੋਈ ਹੈ | ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਵਰਗੇ ਆਗੂ ਸ਼ਹਿਰੀ ਵੋਟਰਾਂ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਸ਼ਹਿਰੀ ਵਿਕਾਸ ਦੇ ਮੁੱਦੇ 'ਤੇ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕਰ ਰਹੇ ਹਨ | ਸ਼੍ਰੋਮਣੀ ਅਕਾਲੀ ਦਲ ਸ਼ਹਿਰ ਅੰਦਰ ਆਪਣਾ ਪੁਰਾਣਾ ਆਧਾਰ ਮੁੜ ਹਾਸਲ ਕਰਨ ਦੀ ਕੋਸ਼ਿਸ਼ ਵਿਚ ਹੈ | ਪਾਰਟੀ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਸੀਨੀਅਰ ਆਗੂ ਜਤਿੰਦਰ ਜਿੰਮੀ, ਸਰਕਲ ਪ੍ਰਧਾਨ ਬੇਅੰਤ ਸਿੰਘ ਬਾਠ ਸਮੇਤ ਹੋਰ ਆਗੂਆਂ ਵਲੋਂ ਅਕਾਲੀ ਦਲ ਉਮੀਦਵਾਰਾਂ ਪੂਰਾ ਡਟ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਜਿੱਥੇ 'ਆਪ' ਆਗੂ ਸਰਕਾਰ ਵਿਚ ਵਿਕਾਸ ਕਾਰਜਾਂ ਦੇ ਨਾਂ 'ਤੇ ਵੋਟਾਂ ਮੰਗ ਰਹੇ ਹਨ, ਉੱਥੇ ਵਿਰੋਧੀ ਧਿਰਾਂ ਸ਼ਹਿਰ ਦੇ ਲੋਕਲ ਮੁੱਦਿਆਂ ਜਿਵੇਂਕਿ ਸਾਫ਼-ਸਫ਼ਾਈ, ਸੀਵਰੇਜ, ਸੜਕਾਂ ਦੀ ਮਾੜੀ ਹਾਲਤ ਨੂੰ ਹਥਿਆਰ ਬਣਾ ਰਹੀਆਂ ਹਨ | ਇਸ ਲਈ ਹੁਣ ਸ਼ਹਿਰ ਵਾਸੀਆਂ ਦੀਆਂ ਨਜ਼ਰਾਂ ਚੋਣਾਂ ਵਾਲੇ ਦਿਨ ਅਤੇ ਨਤੀਜਿਆਂ 'ਤੇ ਟਿਕੀਆਂ ਹੋਈਆਂ ਹਨ, ਜੋ ਇਹ ਤੈਅ ਕਰਨਗੇ ਕਿ ਬਰਨਾਲਾ ਸ਼ਹਿਰ ਦੀ ਸਿਆਸੀ ਕੁੰਜੀ ਆਖ਼ਰਕਾਰ ਕਿਸ ਪਾਰਟੀ ਦੇ ਹੱਥ ਆਉਂਦੀ ਹੈ |

Ad Position 22
No active advertisement
ਪਿਛਲੀ ਖ਼ਬਰ 'ਆਪ', ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਵੱਡੇ ਆਗੂਆਂ ਨੇ ਚੋਣ ਪ੍ਰਚਾਰ 'ਚ ਲਗਾਈ ਪੂਰੀ ਤਾਕਤ <br/> ਅਗਲੀ ਖ਼ਬਰ ਪੁਰਸ਼ਾਂ ਅਤੇ ਔਰਤਾਂ ਵਲੋਂ ਖ਼ੁਦ ਚਲਾਈ ਜਾ ਰਹੀ ਕੁਲਦੀਪ ਕੌਰ ਦੇ ਹੱਕ 'ਚ ਚੋਣ ਮੁਹਿੰਮ <br/>
Ad Position 24