13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

Ad Position 21
No active advertisement
ਅਜੀਤ ਡੈਸਕ 26-05-2026
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਪਿੰਡ ਅਮਲਾ ਸਿੰਘ ਵਾਲਾ ਨੇੜੇ ਡਰੇਨ ਦੀ ਪਟੜੀ ਉੱਪਰ ਅੱਜ ਸਵੇਰੇ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦੀ ਖਬਰ ਹੈ | ਪਤਾ ਲੱਗਦਿਆਂ ਹੀ ਥਾਣਾ ਠੁੱਲੀਵਾਲ ਦੀ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਲਾਸ਼ ਨੂੰ ਕਬਜ਼ੇ 'ਚ ਲੈ ਲਿਆ | ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਉਮਰ ਕਰੀਬ 18 ਤੋਂ 19 ਸਾਲ ਦੇ ਵਿਚਕਾਰ ਲੱਗਦੀ ਹੈ, ਪਰ ਹਾਲੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ | ਪੁਲਿਸ ਵਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟਿਆਂ ਵਾਸਤੇ ਰੱਖਿਆ ਗਿਆ ਹੈ |
ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ
ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਸੀ | ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7:30 ਤੋਂ ਦੁਪਹਿਰ ਬਾਅਦ 3:30 ਤੱਕ ਕੀਤਾ ਗਿਆ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਡਕੌਂਦਾ (ਧਨੇਰ) ਵਲੋਂ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਸੰਘਰਸ਼ ਤੇਜ਼ ਕੀਤਾ ਜਾਵੇਗਾ- ਹਰਦਾਸਪੁਰਾ <... ਅਗਲੀ ਖ਼ਬਰ ਪੰਜਾਬ ਸਰਕਾਰ ਨੂੰ ਐਸ.ਜੀ.ਪੀ.ਸੀ. ਨੂੰ ਭਰੋਸੇ 'ਚ ਲੈਣਾ ਚਾਹੀਦਾ ਸੀ-ਸਿਮਰਨਜੀਤ ਸਿੰਘ ਮਾਨ
Ad Position 24