13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਭਾਕਿਯੂ ਡਕੌਂਦਾ (ਧਨੇਰ) ਵਲੋਂ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਸੰਘਰਸ਼ ਤੇਜ਼ ਕੀਤਾ ਜਾਵੇਗਾ- ਹਰਦਾਸਪੁਰਾ <br/>

Ad Position 21
No active advertisement
ਅਜੀਤ ਡੈਸਕ 26-05-2026
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਜਰਨਲ ਸਕੱਤਰ ਜਗਰਾਜ ਸਿੰਘ ਹਰਦਾਸਪੁਰਾ ਦੀ ਅਗਵਾਈ ਹੇਠ ਪਿੰਡ ਹਰਦਾਸਪੁਰਾ ਵਿਖੇ ਮੀਟਿੰਗ ਉਪਰੰਤ ਫ਼ੰਡ ਮੁਹਿੰਮ ਚਲਾਈ ਗਈ | ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਵਲੋਂ ਲਏ ਜਾ ਰਹੇ ਲੋਕ ਵਿਰੋਧੀ ਫ਼ੈਸਲਿਆਂ ਦੀ ਤਿੱਖੀ ਆਲੋਚਨਾ ਕਰਦਿਆਂ ਆਉਣ ਵਾਲੇ ਸੰਘਰਸ਼ਾਂ ਨੂੰ ਸਫਲ ਬਣਾਉਣ ਲਈ ਫ਼ੰਡ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ | ਆਗੂਆਂ ਨੇ ਕਿਹਾ ਕਿ ਸਰਕਾਰਾਂ ਲਗਾਤਾਰ ਕਿਸਾਨਾਂ ਅਤੇ ਆਮ ਲੋਕਾਂ ਦੇ ਹਿਤਾਂ ਦੇ ਵਿਰੁੱਧ ਫ਼ੈਸਲੇ ਲੈ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕੋਆਪ੍ਰੇਟਿਵ ਬੈਂਕਾਂ ਵਲੋਂ ਪਿਛਲੇ ਸੱਤ ਸਾਲਾਂ ਤੋਂ ਹੱਦ ਕਰਜ਼ਿਆਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ, ਜਦ ਕਿ ਖੇਤੀ ਦੇ ਲਾਗਤ ਖ਼ਰਚੇ ਬੇਹੱਦ ਵਧ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਸਾਉਣੀ ਦੀ ਫ਼ਸਲ ਲਈ ਕਿਸਾਨਾਂ ਨੂੰ ਕੇਵਲ 25,440 ਰੁਪਏ ਕਰਜ਼ਾ ਦਿੱਤਾ ਜਾ ਰਿਹਾ ਹੈ, ਜਿਸ ਨਾਲ ਖੇਤੀਬਾੜੀ ਦੇ ਖ਼ਰਚੇ ਪੂਰੇ ਨਹੀਂ ਹੁੰਦੇ ਅਤੇ ਕਿਸਾਨ ਮਜਬੂਰਨ ਵੱਧ ਵਿਆਜ 'ਤੇ ਕਰਜ਼ਾ ਲੈਣ ਲਈ ਖ਼ੱਜਲ਼-ਖ਼ੁਆਰ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ 'ਤੇ 27 ਮਈ ਤੋਂ 31 ਮਈ ਤੱਕ ਤਹਿਸੀਲ ਪੱਧਰ 'ਤੇ ਐਮ.ਐਸ.ਪੀ. ਨਾਲ ਸਬੰਧਿਤ ਆਰਡਰਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ, ਜਦ ਕਿ 2 ਜੂਨ ਨੂੰ ਡੀ.ਸੀ. ਬਰਨਾਲਾ ਦਫ਼ਤਰ ਮੂਹਰੇ ਵਿਸ਼ਾਲ ਪੱਧਰ 'ਤੇ ਧਰਨਾ ਦੇ ਕੇ ਮੰਗ ਪੱਤਰ ਸੌਂਪਿਆ ਜਾਵੇਗਾ | ਉਨ੍ਹਾਂ ਸਮੂਹ ਕਿਰਤੀ ਲੋਕਾਂ ਨੂੰ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ਾਂ 'ਚ ਪਰਿਵਾਰਾਂ ਸਮੇਤ ਕੁੱਦਣ ਦਾ ਸੱਦਾ ਦਿੱਤਾ | ਇਸ ਮੌਕੇ ਅਜਮੇਰ ਸਿੰਘ ਕਾਲਸਾਂ, ਮਲਕੀਤ ਸਿੰਘ ਸਾਬਕਾ ਸਰਪੰਚ, ਹਰਪਾਲ ਸਿੰਘ, ਨਿਰਮਲ ਸਿੰਘ, ਸ਼ਿਵਚੰਦਰ ਸਿੰਘ, ਇੰਦਰਜੀਤ ਸਿੰਘ, ਅਵਤਾਰ ਸਿੰਘ ਤਾਰੀ, ਜੋਰਾ ਸਿੰਘ ਅਤੇ ਸੰਦੀਪ ਸਿੰਘ, ਮਨਵੀਰ ਸਿੰਘ ਦੱਧਾਹੂਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਪਾ ਦੀ ਅੰਦਰਲੀ ਮੰਡੀ 'ਚ ਮੂੰਗੀ ਦੀ ਆਮਦ ਸ਼ੁਰੂ <br/> ਅਗਲੀ ਖ਼ਬਰ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ
Ad Position 24