13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਡਿਵਾਈਡਰ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ ਨੂੰ ਲੱਗੀ ਅੱਗ <br/>

Ad Position 21
No active advertisement
ਮਹਿਲ ਕਲਾਂ ਵਿਖੇ ਮੁੱਖ ਮਾਰਗ ਉੱਪਰ ਅੱਗ ਦੀ ਲਪੇਟ 'ਚ ਆਈ ਕਾਰ | ਤਸਵੀਰ : ਅਵਤਾਰ ਸਿੰਘ ਅਣਖੀ <br/> 26-05-2026
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਲੁਧਿਆਣਾ-ਬਰਨਾਲਾ ਮੁੱਖ ਮਾਰਗ 'ਤੇ ਸਥਿਤ ਕਸਬਾ ਮਹਿਲ ਕਲਾਂ ਵਿਖੇ ਇੱਕ ਤੇਜ਼ ਰਫ਼ਤਾਰ ਡਸਟਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ ਅਤੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਕੁੱਝ ਹੀ ਮਿੰਟਾਂ ਵਿਚ ਕਾਰ ਨੂੰ ਭਿਆਨਕ ਅੱਗ ਲੱਗ ਗਈ | ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅਮਿੱਤ ਕੁਮਾਰ ਵਾਸੀ ਜਨਕਪੁਰੀ ਲੁਧਿਆਣਾ ਆਪਣੀ ਕਾਰ ਵਿਚ ਸਵਾਰ ਹੋ ਕੇ ਆਪਣੇ ਇਕ ਰਿਸ਼ਤੇਦਾਰ ਨੂੰ ਛੱਡਣ ਲਈ ਬਰਨਾਲਾ ਵੱਲ ਜਾ ਰਿਹਾ ਸੀ ਕਿ ਬੀਤੀ ਸ਼ਾਮ 8 ਵਜੇ ਦੇ ਕਰੀਬ ਜਦੋਂ ਉਨ੍ਹਾਂ ਦੀ ਗੱਡੀ ਮਹਿਲ ਕਲਾਂ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਹੋਰ ਵਾਹਨ ਦੀਆਂ ਤੇਜ਼ ਲਾਈਟਾਂ ਅੱਖਾਂ ਵਿਚ ਪੈਣ ਕਾਰਨ ਅਮਿੱਤ ਕੁਮਾਰ ਨੂੰ ਸੜਕ ਵਿਚਕਾਰ ਬਣਿਆ ਡਿਵਾਈਡਰ ਦਿਖਾਈ ਨਹੀਂ ਦਿੱਤਾ, ਜਿਸ ਕਾਰਨ ਤੇਜ਼ ਰਫ਼ਤਾਰ ਕਾਰ ਸਿੱਧੀ ਡਿਵਾਈਡਰ ਦੇ ਉੱਪਰ ਚੜ੍ਹ ਗਈ | ਕੁੱਝ ਦੂਰੀ ਤੱਕ ਹੇਠਾਂ ਤੋਂ ਡਿਵਾਈਡਰ ਨਾਲ ਘਸਰਦੀ ਚਲੀ ਗਈ | ਹਾਦਸਾ ਵਾਪਰਦੇ ਸਾਰ ਹੀ ਕਾਰ ਸਵਾਰ ਦੋਵੇਂ ਵਿਅਕਤੀ ਬਿਨਾਂ ਸਮਾਂ ਗਵਾਏ ਤੁਰੰਤ ਗੱਡੀ ਵਿਚੋਂ ਬਾਹਰ ਨਿਕਲ ਆਏ, ਜਿਸ ਕਾਰਨ ਉਨ੍ਹਾਂ ਦੀ ਜਾਨ ਵਾਲ-ਵਾਲ ਬਚ ਗਈ, ਪਰ ਉਨ੍ਹਾਂ ਦੇ ਬਾਹਰ ਨਿਕਲਦਿਆਂ ਹੀ ਅਗਲੇ ਕੁੱਝ ਹੀ ਪਲਾਂ ਵਿਚ ਕਾਰ ਦੇ ਇੰਜਨ ਨੂੰ ਭਿਆਨਕ ਅੱਗ ਲੱਗ ਗਈ | ਦੇਖਦਿਆਂ ਹੀ ਦੇਖਦਿਆਂ ਅੱਗ ਨੇ ਐਨਾ ਭਿਆਨਕ ਰੂਪ ਧਾਰਨ ਕਰ ਲਿਆ ਤੇ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ | ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਮਹਿਲ ਕਲਾਂ ਪੁਲਿਸ ਥਾਣੇ ਦੇ ਕਰਮਚਾਰੀ ਬਲਕੌਰ ਸਿੰਘ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਫਾਇਰ ਬਿ੍ਗੇਡ ਦੀਆਂ ਗੱਡੀਆਂ ਨੂੰ ਮੌਕੇ 'ਤੇ ਸੱਦਿਆ | ਅੱਗ ਦੀਆਂ ਉੱਠ ਰਹੀਆਂ ਉੱਚੀਆਂ ਲਾਟਾਂ ਅਤੇ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਨੂੰ ਹਾਈਵੇਅ ਦੇ ਦੋਵੇਂ ਪਾਸੇ ਦੀ ਟਰੈਫ਼ਿਕ ਨੂੰ ਪੂਰੀ ਤਰ੍ਹਾਂ ਰੋਕਣਾ ਪਿਆ, ਜਿਸ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ | ਅਖੀਰ ਪੁਲਿਸ ਮੁਲਾਜ਼ਮਾਂ ਅਤੇ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਵਲੋਂ ਕੀਤੀ ਭਾਰੀ ਜੱਦੋ-ਜਹਿਦ ਅਤੇ ਮੁਸ਼ੱਕਤ ਤੋਂ ਬਾਅਦ ਕਾਰ ਨੂੰ ਲੱਗੀ ਅੱਗ 'ਤੇ ਕਾਬੂ ਪਾਇਆ ਗਿਆ, ਜਿਸ ਤੋਂ ਬਾਅਦ ਹੀ ਆਵਾਜਾਈ ਨੂੰ ਦੁਬਾਰਾ ਬਹਾਲ ਕਰਵਾਇਆ ਜਾ ਸਕਿਆ | ਇਸ ਭਿਆਨਕ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ |

Ad Position 22
No active advertisement
ਪਿਛਲੀ ਖ਼ਬਰ ਨਾਲੀਆਂ ਦਾ ਗੰਦਾ ਪਾਣੀ ਸੜਕ 'ਤੇ ਆਉਣ ਕਾਰਨ ਰਾਹਗੀਰ ਪ੍ਰੇਸ਼ਾਨ <br/> ਅਗਲੀ ਖ਼ਬਰ ਤਪਾ ਦੀ ਅੰਦਰਲੀ ਮੰਡੀ 'ਚ ਮੂੰਗੀ ਦੀ ਆਮਦ ਸ਼ੁਰੂ <br/>
Ad Position 24