ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਬਰਨਾਲਾ ਦੇ ਸਮੂਹ ਦਫ਼ਤਰੀ ਅਤੇ ਫ਼ੀਲਡ ਸਟਾਫ਼ ਵਲੋਂ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਚੌਥੇ ਦਿਨ 'ਚ ਸ਼ਾਮਿਲ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਬੂਟਾ ਸਿੰਘ ਪੱਖੋ, ਕਰਨਦੀਪ ਚੰਦੇਲ, ਸਵਰਨ ਸਿੰਘ, ਪਰਵਿੰਦਰ ਸਿੰਘ, ਕੰਵਰਵੀਰ ਸਿੰਘ, ਲਾਭ ਸਿੰਘ ਨੇ ਦੱਸਿਆ ਕਿ ਸਾਰੇ ਕਰਮਚਾਰੀਆਂ ਨੂੰ ਫਰਵਰੀ 2026 ਤੋਂ ਬਾਅਦ ਦੀ ਤਨਖ਼ਾਹ ਨਹੀਂ ਮਿਲੀ | ਜਿਸ ਕਰ ਕੇ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਆਗੂਆਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 28 ਮਈ ਨੂੰ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਪੰਚਾਇਤ ਅਫ਼ਸਰ ਹਰਭਜਨ ਸਿੰਘ, ਕਨਵਰ ਸਿੰਘ, ਅਮਨਦੀਪ ਕੌਰ, ਨਿਤੀਸ਼ ਕੁਮਾਰ, ਰਮਨਜੋਤ ਸੁਪਰਡੈਂਟ, ਰੁਪਿੰਦਰਪਾਲ ਸਿੰਘ, ਅੰਮਿ੍ਤਪਾਲ ਸਿੰਘ, ਸਵਰਨ ਸਿੰਘ, ਮੋਨਾ ਰਾਣੀ, ਰਾਜ ਕੁਮਾਰ, ਸੰਦੀਪ ਸਿੰਘ, ਗੁਰਵਿੰਦਰ ਸਿੰਘ, ਖੁਸ਼ਵਿੰਦਰ ਸਿੰਘ ਸੰਮਤੀ ਪਟਵਾਰੀ, ਰਣਧੀਰ ਸਿੰਘ ਆਦਿ ਹਾਜ਼ਰ ਸਨ |